Punjab Police

ਪੰਜਾਬ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਚੰਡੀਗੜ੍ਹ, 21 ਫਰਵਰੀ 2024: ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਇਸ ਦੌਰਾਨ ਪੰਜਾਬ ਪੁਲਿਸ (Punjab Police) ਨੇ ਟਵੀਟ ਕਰਦਿਆਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਪੁਲਿਸ (Punjab Police) ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਰਹਿਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਬੈਰੀਕੇਡਾਂ ’ਤੇ ਭੀੜ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਵਲੋਂ ਹਰਿਆਣਾ ਪੁਲਿਸ ਨੂੰ ਬਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਅੱਗੇ ਕਿਹਾ ਕਿ ਅਸੀਂ ਤੁਹਾਨੂੰ ਸਾਰਿਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

Scroll to Top