ਚੰਡੀਗੜ੍ਹ, 07 ਸਤੰਬਰ 2024: ਪਠਾਨਕੋਟ ਅਗਵਾ ਕਾਂਡ (kidnapping incident) ‘ਚ ਪੰਜਾਬ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਜਣਿਆਂ ਨੂੰ ਗੋਆ ਦੇ ਕੁਨਕੋਲਿਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀਜੀਪੀ ਯਾਦਵ ਨੇ ਐਕਸ ‘ਤੇ ਇੱਕ ਪੋਸਟ ਸਾਂਝੀਂ ਕਰਦਿਆਂ ਲਿਖਿਆ ਕਿ ਪਠਾਨਕੋਟ ਅਗਵਾ ਕਾਂਡ (kidnapping incident) ‘ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਅੰਤਰ-ਰਾਜੀ ਕਾਰਵਾਈ ‘ਚ ਸਹਿਯੋਗ ਲਈ ਡੀਜੀਪੀ ਗੋਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਮਲੇ ‘ਚ ਹੋਰ ਸੁਰਾਗ ਲੱਭਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।