ਚੰਡੀਗੜ੍ਹ, 22 ਨਵੰਬਰ 2023: ਪੰਜਾਬ ਪੁਲਿਸ (Punjab Police) ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੇ ਪੰਜਾਬ ਦੇ ਬਠਿੰਡਾ ‘ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਨਾਲ ਜੁੜੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਸ ਅੱਤਵਾਦੀ ਮਾਡਿਊਲ ਨੂੰ ਪਾਕਿਸਤਾਨ ਖੁਫੀਆ ਏਜੰਸੀ ਆਈਐਸਆਈ ਦੁਆਰਾ ਕੰਟਰੋਲ ਕੀਤਾ ਜਾ ਰਿਹਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 8 ਪਿਸਤੌਲ, 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਇਕ ਧਾਰਮਿਕ ਆਗੂ ਦੀ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਤਿੰਨੋਂ ਸੰਗਰੂਰ ਜੇਲ੍ਹ ਵਿੱਚ ਯੂਏਪੀਏ ਕੇਸ ਵਿੱਚ ਬੰਦ ਬਦਮਾਸ਼ਾਂ ਦੇ ਸੰਪਰਕ ਵਿੱਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਿਲਹਾਲ ਪੰਜਾਬ ਪੁਲਿਸ (Punjab Police) ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਨ੍ਹਾਂ ਦੇ ਪਿਛਲੇ ਅਤੇ ਅਗਾਂਹਵਧੂ ਸਬੰਧਾਂ ਦੀ ਤਲਾਸ਼ ਕਰ ਰਹੀ ਹੈ। ਜਲਦੀ ਹੀ ਸਾਰਾ ਮਾਮਲਾ ਸਾਹਮਣੇ ਆ ਜਾਵੇਗਾ।