heroin

ਪੰਜਾਬ ਪੁਲਿਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ 41 ਕਿੱਲੋ ਹੈਰੋਇਨ ਸਮੇਤ 3 ਜਣੇ ਗ੍ਰਿਫਤਾਰ

ਚੰਡੀਗ੍ਹੜ, 23 ਅਗਸਤ, 2023: ਐੱਸ.ਟੀ.ਐੱਫ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਪਾਕਿਸਤਾਨ ਤੋਂ ਭਾਰਤ ਆਈ 41 ਕਿੱਲੋ ਹੈਰੋਇਨ (heroin) ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਤਿੰਨ ਕਥਿਤ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰਾਵੀ ਦਰਿਆ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਐਸਟੀਐਫ ਨੂੰ ਅੱਧੀ ਰਾਤ ਨੂੰ ਪਾਕਿਸਤਾਨ ਤੋਂ 41 ਕਿੱਲੋ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏਆਈਜੀ ਐਸਟੀਐਫ ਦੀ ਨਿਗਰਾਨੀ ਹੇਠ ਇੱਕ ਟੀਮ ਬਣਾਈ ਗਈ। ਰਮਦਾਸ ਸੈਕਟਰ ‘ਚ ਕਾਰਵਾਈ ਕਰਦੇ ਹੋਏ ਟੀਮ ਨੇ ਹੈਰੋਇਨ (heroin) ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ। ਫੜੇ ਗਏ ਕਥਿਤ ਤਸਕਰ ਅੰਮ੍ਰਿਤਸਰ ਦੇ ਰਮਦਾਸ ਦੇ ਰਹਿਣ ਵਾਲੇ ਹਨ।

ਫਿਲਹਾਲ ਪੁਲਿਸ ਅਧਿਕਾਰੀ ਜ਼ਬਤ ਕੀਤੀ ਗਈ ਖੇਪ ਬਾਰੇ ਜਲਦ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਕਰਯੋਗ ਹੈ ਕਿ ਅਗਸਤ ਮਹੀਨੇ ਵਿੱਚ ਫੜੀ ਗਈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ। ਹਾਲ ਹੀ ਵਿੱਚ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਨੇ ਮਿਲ ਕੇ ਫਿਰੋਜ਼ਪੁਰ ਸੈਕਟਰ ਵਿੱਚ 29 ਕਿੱਲੋ ਹੈਰੋਇਨ ਜ਼ਬਤ ਕੀਤੀ ਸੀ। ਇਸ ਦੇ ਨਾਲ ਹੀ ਦੋ ਪਾਕਿਸਤਾਨੀ ਤਸਕਰ ਵੀ ਫੜੇ ਗਏ ਸਨ |

Scroll to Top