Mansa Petrol Pump

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ‘ਚ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 13 ਸਤੰਬਰ 2024: ਪੰਜਾਬ ਪੁਲਿਸ (Punjab Police) ਨੇ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਮੁਲਜ਼ਮ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾਹੈ। ਇਸ ਸੰਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ।

ਪੁਲਿਸ (Punjab Police) ਮੁਤਾਬਕ ਮੁਲਜ਼ਮ ਜੇਲ੍ਹਾਂ ‘ਚ ਬੰਦ ਬਦਮਾਸ਼ਾਂ ਦੇ ਸਿੱਧੇ ਸੰਪਰਕ ‘ਚ ਸੀ। ਉਨ੍ਹਾਂ ‘ਤੇ ਡਰੱਗ ਨੈਟਵਰਕ ਦੀ ਬਾਹਰੋਂ ਮੱਦਦ ਕਰਨ ਅਤੇ ਉਹ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ‘ਚ ਮਦਦ ਕਰਨ ਦਾ ਵੀ ਦੋਸ਼ ਹੈ |

ਇਸ ਮਾਮਲੇ ਦੀ ਜਾਂਚ ‘ਚ ANTF ਨੇ ਮੁਲਜ਼ਮ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ‘ਚ 7.09 ਕਰੋੜ ਰੁਪਏ ਪਾਏ ਗਏ ਹਨ ਅਤੇ ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ ਉਸ ਕੋਲੋਂ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ।

ਏਐਨਟੀਐਫ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਗ਼ੈਰਕਾਨੂੰਨੀ ਢੰਗ ਨਾਲ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਜ਼ੀਰਕਪੁਰ ਅਤੇ ਡੱਬਵਾਲੀ ‘ਚ 2.40 ਕਰੋੜ ਰੁਪਏ ਦੀ ਅਚੱਲ ਜਾਇਦਾਦ ਬਣਾਈ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਹੁਣ ਉਸ ਦੇ ਹੋਰ ਸਾਥੀਆਂ ਦੀ ਸ਼ਨਾਖ਼ਤ ਕਰਨ ‘ਚ ਜੁਟੀਆਂ ਹੋਈਆਂ ਹਨ।

Scroll to Top