ਚੰਡੀਗੜ੍ਹ/ਲੁਧਿਆਣਾ, 12 ਅਗਸਤ 2024: ਕਾਊਂਟਰ ਇੰਟੈਲੀਜੈਂਸ ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ‘ਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਪੰਜਾਬ ਪੁਲਿਸ (Punjab Police) ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ | ਇਸ ਮਾਮਲੇ ਦੀ ਜਾਂਚ NIA ਵੱਲੋਂ ਕੀਤੀ ਜਾ ਰਹੀ ਹੈ |
ਜਾਣਕਾਰੀ ਮੁਤਾਬਕ 13 ਅਪ੍ਰੈਲ 2024 ਨੂੰ ਨੰਗਲ ਦੇ ਰੇਲਵੇ ਰੋਡ ‘ਤੇ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ | ਦੋਵੇਂ ਹਮਲਾਵਰ ਕਾਲੇ ਰੰਗ ਦੀ ਸਕੂਟੀ ‘ਤੇ ਆਏ ਸਨ ਅਤੇ ਦੋਵੇਂ ਨੇ ਮੂੰਹ ਢਕੇ ਹੋਏ ਸਨ |
ਪੰਜਾਬ ਪੁਲਿਸ Punjab Police) ਨੂੰ ਦੋਵੇਂ ਮੁਲਜਮਾਂ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਨੂੰ। 32 ਬੋਰ ਦੇ ਦੋ ਪਿਸਤੌਲਾਂ ਅਤੇ ਵਾਰਦਾਤ ‘ਚ ਵਰਤੀ ਸਕੂਟੀ ਸਮੇਤ ਗ੍ਰਿਫ਼ਤਾਰ ਕਰਨ ਤੋਂ 4 ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੁਕੁਲ ਮਿਸ਼ਰਾ ਵਾਸੀ ਜ਼ਿਲ੍ਹਾ ਗੋਂਡਾ, ਉੱਤਰ ਪ੍ਰਦੇਸ਼ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਮੁਤਾਬਕ ਜਾਂਚ ‘ਚ ਪਾਇਆ ਗਿਆ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਆਪਣੇ ਬੈਂਕ ਖਾਤੇ ਰਾਹੀਂ ਵਿਕਾਸ ਬੱਗਾ ਦੇ ਕ.ਤ.ਲ ‘ਚ ਵਰਤੇ ਹਥਿਆਰਾਂ ਦੀ ਖਰੀਦ ਕੀਤੀ ਸੀ | ਪੁਲਿਸ ਨੇ ਹਥਿਆਰ ਖਰੀਦਣ ਵਾਲੇ ਇੱਕ ਹੋਰ ਵਿਅਕਤੀ ਸਮੇਤ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ।
ਪੁਲਿਸ ਨੇ ਮੁਲਜ਼ਮ ਮੁਕੁਲ ਮਿਸ਼ਰਾ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 379-ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਸਾਲ 2024 ‘ਚ ਥਾਣਾ ਡਿਵੀਜ਼ਨ 2 ਲੁਧਿਆਣਾ ਵਿਖੇ ਐਫ.ਆਰ.ਆਈ. 55 ਅਧੀਨ ਦਰਜ ਮਾਮਲੇ ‘ਚ ਵੀ ਲੋੜੀਂਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਮੁਲਜਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |