ਚੰਡੀਗੜ੍ਹ 14 ਜੂਨ 2022: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ (Punjab Police) ਨੇ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਗ੍ਰਿਫ਼ਤਾਰ ਕਰ ਲਿਆ ਹੈ | ਲਾਰੈਂਸ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ | ਇਸ ਦੌਰਾਨ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਕੋਈ ਖ਼ਤਰਾ ਨਹੀ ਹੋਵੇਗਾ |
ਤੁਹਾਨੂੰ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਐਨਕਾਊਂਟਰ ਦਾ ਖਦਸ਼ਾ ਜਤਾਇਆ ਅਤੇ ਪੰਜਾਬ ਪੁਲਿਸ ਨੂੰ ਕਸਟਡੀ ਦੇਣ ਦਾ ਵਿਰੋਧ ਕੀਤਾ ਸੀ |ਜਿਕਰਯੋਗ ਹੈ ਕਿ ਪੰਜਾਬ ਪੁਲਿਸ ਭਾਰੀ ਫੋਰਸ ਦੇ ਨਾਲ ਹੀ ਦਿੱਲੀ ਪਹੁੰਚੀ ਸੀ | ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸ਼ਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ |
ਪੰਜਾਬ ਪੁਲਿਸ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਦੇ ਦਿੱਤਾ ਜਾਂਦਾ ਹੈ ਤਾਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ, ਜਿਸ ਵਿੱਚ ਪੰਜਾਬ ਪੁਲਿਸ ਦੇ 50 ਦੇ ਕਰੀਬ ਪੁਲਿਸ ਮੁਲਾਜ਼ਮ, ਦੋ ਬੁਲੇਟ ਪਰੂਫ ਗੱਡੀਆਂ, 12 ਗੱਡੀਆਂ ਰਸਤੇ ਵਿੱਚ ਚੱਲਣਗੀਆਂ ਜੋ ਰਸਤਾ ਸਾਫ਼ ਕਰਨਗੀਆਂ। ਸਾਰੇ ਰਸਤਿਆਂ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਸੁਪਰੀਮ ਕੋਰਟ ਦੇ ਸਾਰੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ