July 7, 2024 10:34 pm
Punjab Police

ਪੰਜਾਬ ਪੁਲਿਸ ਵਲੋਂ ਹੈਰੋਇਨ ਤੇ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫਤਾਰ

ਚੰਡੀਗੜ੍ਹ, 09 ਫਰਵਰੀ 2023: ਪੰਜਾਬ ਪੁਲਿਸ (Punjab Police) ਨੂੰ ਨਸ਼ਿਆਂ ਖ਼ਿਲਾਫ਼ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ | ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵਿਅਕਤੀ ਨੂੰ ਰਾਮ ਤੀਰਥ ਰੋਡ ‘ਤੇ ਲੱਗੇ ਨਾਕੇ ‘ਤੇ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੂੰ ਇਸ ਵਿਅਕਤੀ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ 15 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਰੇਸ਼ਮ ਸਿੰਘ ਭਗੌੜਾ ਹੈ ਅਤੇ ਉਸ ਦੇ ਖ਼ਿਲਾਫ਼ ਐਨਡੀਪੀਐਸ ਦੀਆਂ ਵੱਖ ਵੱਖ ਧਾਰਾਵਾਂ ਹੇਠ PS SSOC, ਅੰਮ੍ਰਿਤਸਰ ਵਿਖੇ ਮਾਮਲ ਦਰਜ ਕੀਤਾ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।