ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵਲੋਂ ਅੱਜ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕੀਤੇ ਹਨ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਆਰ.ਪੀ.ਜੀ. ਹਮਲੇ ‘ਚ ਪੰਜਾਬ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ |
ਡੀਜੀਪੀ ਪੰਜਾਬ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ ਹੈ | ਗੁਆਂਢੀ ਦੇਸ਼ ਤੋਂ ਚਲਾਏ ਜਾ ਰਹੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਕੈਨੇਡਾ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਇਸ ਹਮਲੇ ਦਾ ਮਾਸਟਰਮਾਈਂਡ ਹੈ | ਇਸ ਹਮਲੇ ਦੀ ਪਲਾਨਨਿੰਗ ਯੂਰਪ ਵਿਚ ਬੈਠੇ ਗੁਰਦੇਵ ਅਤੇ ਸਤਵੀਰ ਸੱਤਾ ਵਲੋਂ ਕੀਤੀ ਗਈ ਸੀ |