ਅੰਮ੍ਰਿਤਸਰ, 8 ਨਵੰਬਰ 2024: ਪੰਜਾਬ ਪੁਲਿਸ (Punjab Police) ਨੇ ਪੁਰਤਗਾਲ ਅਧਾਰਿਤ ਮੰਨੂ ਘਨਸ਼ਾਮਪੁਰੀਆ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਹਥਿਆਰ ਬਰਾਮਦ ਕੀਤੇ ਹਨ | ਅੰਮ੍ਰਿਤਸਰ ਦੀ ਊਂਟਰ ਇੰਟੈਲੀਜੈਂਸ ਨੇ ਕਰਵਾਈ ਕਰਦਿਆਂ ਪੁਰਤਗਾਲ ਅਧਾਰਿਤ ਬਦਮਾਸ਼ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਾਮਪੁਰੀਆ ਦੇ ਦੋ ਸਾਥੀਆਂ ਅਦਿੱਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ |
ਪੁਲਿਸ ਮੁਤਾਬਕ ਇਨ੍ਹਾਂ ਦੇ ਅਮਰੀਕਾ ਸਥਿਤ ਬਦਮਾਸ਼ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਨਾਲ ਕਰੀਬੀ ਸਬੰਧ ਹਨ। ਇਸ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ । ਇਨ੍ਹਾਂ ‘ਚ ਅਦਿੱਤਿਆ ਕਪੂਰ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਦਾ ਰਹਿਣ ਵਾਲਾ ਹੈ | ਪੁਲਿਸ ਨੇ ਦੇ ਕਬਜ਼ੇ ਤੋਂ ਇੱਕ 9 ਐਮ.ਐਮ. ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸਮੇਤ ਚਾਰ ਪਿਸਤੌਲਾਂ ਸਮੇਤ ਪੰਜ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਸ ਕੇਸ ਬਾਰੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਪਸ਼ੂ ਮੰਡੀ, ਅੰਮ੍ਰਿਤਸਰ ਨੇੜੇ ਮਹਿਤਾ ਰੋਡ ‘ਤੇ ਨਾਕਾ ਲਗਾਇਆ ਅਤੇ ਦੋ ਵਿਅਕਤੀਆਂ ਨੂੰ ਉਸ ਸਮੇਂ ਦਬੋਚ ਲਿਆ, ਜਦੋਂ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ – ਰਜਿਸਟ੍ਰੇਸ਼ਨ ਨੰਬਰ ਪੀਬੀ 18 ਜ਼ੈੱਡ 5033 ‘ਤੇ ਸਵਾਰ ਹੋ ਕੇ ਜਾ ਰਹੇ ਸਨ। ਪੁਲੀਸ ਟੀਮਾਂ ਨੇ ਇਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਅਧਾਰਿਤ ਅਪਰਾਧੀਆਂ ਡੌਨੀ ਬਾਲ ਅਤੇ ਪ੍ਰਭ ਦਾਸੂਵਾਲ ਦੇ ਇਸ਼ਾਰੇ ’ਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਬਦਮਾਸ਼ ਮੰਨੂੰ ਘਨਸ਼ਾਮਪੁਰੀਆ ਦੇ ਨਜ਼ਦੀਕੀ ਸਾਥੀ ਹਨ, ਜੋ ਕਿ ਬਦਮਾਸ਼ ਗੋਪੀ ਘਨਸ਼ਾਮਪੁਰੀਆ ਦਾ ਭਰਾ ਹੈ।
ਡੀਜੀਪੀ ਪੰਜਾਬ (Punjab Police) ਨੇ ਕਿਹਾ ਕਿ ਇਹ ਅਪਰਾਧਿਕ ਸਿੰਡੀਕੇਟ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਸਿੰਡੀਕੇਟ ਦਾ ਵਿਰੋਧੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਫੜੇ ਗਏ ਵਿਅਕਤੀਆਂ ਨੂੰ ਹਥਿਆਰਾਂ ਦੀ ਖੇਪ ਡੌਨੀ ਬੱਲ ਅਤੇ ਮੰਨੂ ਘਨਸ਼ਾਮਪੁਰੀਆ ਵੱਲੋਂ ਦਿੱਤੀ ਗਈ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਇਹ ਸੂਬੇ ਵਿੱਚ ਕੁਝ ਘਿਨਾਉਣੇ ਅਪਰਾਧਾਂ ਦੀ ਸਾਜ਼ਿਸ਼ ਰਚ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਹ ਅਪਰਾਧਿਕ ਸਿੰਡੀਕੇਟ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਸਿੰਡੀਕੇਟ ਦਾ ਵਿਰੋਧੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਥਿਆਰਾਂ ਦੀ ਖੇਪ ਡੋਨੀ ਬੱਲ ਅਤੇ ਮੰਨੂ ਘਨਸ਼ਾਮਪੁਰੀਆ ਵੱਲੋਂ ਦਿੱਤੀ ਗਈ ਸੀ ਅਤੇ ਉਹ ਇਨ੍ਹਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਕੁਝ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।