ਚੰਡੀਗੜ੍ਹ, 15 ਮਾਰਚ 2024: ਪੰਜਾਬ ਪੁਲਿਸ (Punjab Police) ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਬਦਮਾਸ਼ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ |
ਪੰਜਾਬ ਪੁਲਿਸ (Punjab Police) ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਗ੍ਰਿਫਤਾਰ ਰਿੰਕੂ ਅਤੇ ਬੱਬੂ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸਨ।