July 3, 2024 10:49 am
Punjab Police

ਪੰਜਾਬ ਪੁਲਿਸ ਨੇ ਦੋ ਜਣਿਆਂ ਨੂੰ 6 ਪਿਸਤੌਲ, 10 ਜਿੰਦਾ ਕਾਰਤੂਸ ਸਣੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 22 ਅਪ੍ਰੈਲ 2024: ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਮਲਕੀਤ ਸਿੰਘ ਉਰਫ਼ ਨਵਾਬ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ (Punjab Police) ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਐੱਸ.ਏ.ਐੱਸ. ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਿਟੀ ਪੁਲਿਸ ਨੇ ਮਲਕੀਤ ਸਿੰਘ ਉਰਫ ਨਵਾਬ ਅਤੇ ਉਸਦੇ ਸਾਥੀ ਗਮਦੂਰ ਸਿੰਘ ਉਰਫ ਵਿੱਕੀ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ 6 ਪਿਸਤੌਲ, 10 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ ਬਰਾਮਦ ਹੋਏ ਹਨ।

ਪੁਲਿਸ ਮੁਤਾਬਕ ਨਵਾਬ ਗੋਪੀ ਘਨਸ਼ਿਆਮਪੁਰੀਆ ਅਤੇ ਹੈਰੀ ਚੱਠਾ ਗੈਂਗ ਨਾਲ ਜੁੜੇ ਹੋਏ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਚਲਾ ਰਿਹਾ ਸੀ, ਜਿਸ ਦੇ ਖ਼ਿਲਾਫ਼ ਪਹਿਲਾਂ ਹੀ 30 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਕਤ ਗਿਰੋਹ ਕੋਲੋਂ 100 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।