Mohali Police transfer

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 14 ਜੁਲਾਈ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 135ਵੇਂ ਦਿਨ ਕਾਰਵਾਈ ਕਰਦਿਆਂ ਪੰਜਾਬ ਭਰ ‘ਚੋਂ ਨਸ਼ਾ ਤਸਕਰੀ ਮਾਮਲਿਆਂ ‘ਚ 109 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੰਜਾਬ ਪੁਲਿਸ ਮੁਤਾਬਕ ਇਨ੍ਹਾਂ ਦੇ ਕਬਜ਼ੇ ‘ਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫੀਮ, 42 ਕਿੱਲੋ ਭੁੱਕੀ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਮੁਤਾਬਕ ਪਿਛਲੇ 135 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇਹ ਰਾਜ ਵਿਆਪੀ ਕਾਰਵਾਈ ਇੱਕੋ ਸਮੇਂ ਸ਼ੁਰੂ ਕੀਤੀ ਹੈ। ਇਸ ਬਾਰੇ ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 180 ਤੋਂ ਵੱਧ ਟੀਮਾਂ ਨੇ ਸੂਬੇ ਭਰ ‘ਚ 399 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ, 72 ਐਫ.ਆਈ.ਆਰ ਦਰਜ ਕੀਤੀਆਂ ਅਤੇ ਪੁਲਿਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਵਿਸ਼ੇਸ਼ ਡੀਜੀਪੀ ਨੇ ਇਹ ਵੀ ਦੱਸਿਆ ਕਿ ਨਸ਼ਾ ਮੁਕਤੀ ਲਈ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਤਿੰਨ-ਪੱਖੀ ਰਣਨੀਤੀ – ਲਾਗੂਕਰਨ, ਮੁੜ ਵਸੇਬਾ (ਨਸ਼ਾ ਮੁਕਤੀ) ਅਤੇ ਰੋਕਥਾਮ – ਦੇ ਤਹਿਤ ਅੱਜ ਪੰਜਾਬ ਪੁਲਿਸ ਨੇ 58 ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ |

Read More: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 129 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

ਵਿਦੇਸ਼

Scroll to Top