ਚੰਡੀਗੜ੍ਹ, 09 ਅਪ੍ਰੈਲ 2025: ਪੰਜਾਬ ਪੁਲਿਸ ਮੁਤਾਬਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ 40ਵੇਂ ਦਿਨ ਵੀ ਜਾਰੀ ਰੱਖਦੇ ਹੋਏ 111 ਨਸ਼ਾ ਤਸਕਰਾਂ (drug smugglers) ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3.7 ਕਿਲੋ ਹੈਰੋਇਨ, 253 ਕਿਲੋ ਭੁੱਕੀ ਅਤੇ 98,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਮੁਤਾਬਕ ਇਸ ਨਾਲ 40 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5535 ਹੋ ਗਈ ਹੈ।
ਇਹ ਕਾਰਵਾਈ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ਹੈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।
ਇਸ ਸਬੰਧੀ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 399 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਕਾਰਨ ਸੂਬੇ ਭਰ ‘ਚ 66 ਐਫਆਈਆਰ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।
Read More: ‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 48 ਜਣੇ ਗ੍ਰਿਫਤਾਰ, 16.7 ਕਿੱਲੋ ਹੈਰੋਇਨ ਤੇ ਡਰੱਗ ਮਨੀ ਬਰਾਮਦ