ਚੰਡੀਗੜ੍ਹ, 13 ਜੂਨ 2025: ਸੂਬੇ ‘ਚ ਨਸ਼ਿਆਂ ਖ਼ਿਲਾਫ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ | ਪੰਜਾਬ ਪੁਲਿਸ (Punjab Police) ਮੁਤਾਬਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 104ਵੇਂ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 104 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 17,282 ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਇਹ ਕਾਰਵਾਈ ਕੀਤੀ।
ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ (Punjab Police) ਨੇ ਪੰਜਾਬ ਭਰ ‘ਚ 469 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ‘ਚ 80 ਐਫ.ਆਈ.ਆਰ ਦਰਜ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 499 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।
Read More: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, ਨਸ਼ਾ ਤਸਕਰੀ ‘ਚ 113 ਜਣੇ ਗ੍ਰਿਫਤਾਰ