ਚੰਡੀਗੜ੍ਹ, 24 ਜੂਨ 2025: ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਸੋਮਵਾਰ ਨੂੰ 114ਵੇਂ ਦਿਨ ਵੀ ਜਾਰੀ ਰਹੀ | ਪੰਜਾਬ ਪੁਲਿਸ ਨੇ ਸੋਮਵਾਰ ਨੂੰ 126 ਜਣਿਆਂ ਨੂੰ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਮੁਤਾਬਕ ਸਿਰਫ਼ 114 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 18,843 ਪਹੁੰਚ ਗਈ ਹੈ।
ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਇਹ ਕਾਰਵਾਈ ਕੀਤੀ ਹੈ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 506 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੰਜਾਬ ਭਰ ‘ਚ 85 ਐਫਆਈਆਰ ਦਰਜ ਕੀਤੀਆਂ । ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 540 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) ਲਾਗੂ ਕੀਤੀ ਹੈ ਅਤੇ ਇਸ ਰਣਨੀਤੀ ਤਹਿਤ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: Punjab Police Recruitment 2025 : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਰਜਿਸ਼ਟ੍ਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ