Yudh Nashian Virudh

ਪੰਜਾਬ ਪੁਲਿਸ ਨੇ 87 ਦਿਨਾਂ ‘ਚ 13,866 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 28 ਮਈ 2025: ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੇ 87ਵੇਂ ਦਿਨ, ਪੰਜਾਬ ਪੁਲਿਸ ਨੇ 127 ਨਸ਼ਾ ਤਸਕਰਾਂ (Drug Smugglers) ਨੂੰ ਗ੍ਰਿਫ਼ਤਾਰ ਕੀਤਾ ਹੈ | ਇਸਦੇ ਨਾਲ ਹੀ ਉਨ੍ਹਾਂ ਤੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਪੰਜਾਬ ਪੁਲਿਸ ਮੁਤਾਬਕ ਇਨ੍ਹਾਂ 87 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ (Drug Smugglers) ਦੀ ਕੁੱਲ ਗਿਣਤੀ 13,866 ਪਹੁੰਚ ਗਈ ਹੈ। ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਕਿ ਇਹ ਆਪ੍ਰੇਸ਼ਨ ਪੰਜਾਬ ਭਰ ‘ਚ ਇੱਕੋ ਸਮੇਂ ਚਲਾਇਆ ਗਿਆ |

ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 442 ਥਾਵਾਂ ‘ਤੇ ਛਾਪੇਮਾਰੀ ਕੀਤੀ |ਇਸਤੋਂ ਬਾਅਦ ਸੂਬੇ ਭਰ ‘ਚ 97 ਐਫਆਈਆਰ ਦਰਜ ਕੀਤੀਆਂ । ਉਨ੍ਹਾਂ ਦੱਸਿਆ ਕਿ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 494 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) ਲਾਗੂ ਕੀਤੀ ਹੈ ਅਤੇ ਇਸ ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਵੱਲੋਂ ਅਰਸ਼ ਡੱਲਾ ਦਾ ਇੱਕ ਸਾਥੀ ਅਹਿਮਦਾਬਾਦ ਤੋਂ ਗ੍ਰਿਫ਼ਤਾਰ

Scroll to Top