ਯੁੱਧ ਨਸ਼ਿਆਂ ਵਿਰੁੱਧ

ਪੰਜਾਬ ਪੁਲਿਸ ਨੇ 81ਵੇਂ ਦਿਨ 150 ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 7.2 ਕਿਲੋਗ੍ਰਾਮ ਹੈਰੋਇਨ

ਚੰਡੀਗੜ੍ਹ, 21 ਮਈ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦੇ 81ਵੇਂ ਦਿਨ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 7.2 ਕਿਲੋ ਹੈਰੋਇਨ, 297 ਕਿਲੋ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ 81 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,496 ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਨਾਲ ਰਾਜ ‘ਚ 104 ਐਫਆਈਆਰ ਦਰਜ ਕੀਤੀਆਂ । ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 504 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ, ਰੋਕਥਾਮ (ਏਡੀਪੀ) – ਲਾਗੂ ਕੀਤੀ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਅੱਜ ‘ਨਸ਼ਾ ਮੁਕਤੀ’ ਮੁਹਿੰਮ ਤਹਿਤ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।

Read More: ਯੁੱਧ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ 79 ਦਿਨਾਂ ‘ਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ

Scroll to Top