ਨਸ਼ਾ ਤਸਕਰੀ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਮਾਮਲੇ ‘ਚ 156 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 02 ਜੁਲਾਈ 2025: ਪੰਜਾਬ ਪੁਲਿਸ (Punjab Police) ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 123ਵੇਂ ਦਿਨ, 156 ਜਣਿਆਂ ਨੂੰ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਕਿਲੋਗ੍ਰਾਮ ਅਫੀਮ, 7.8 ਕਿਲੋਗ੍ਰਾਮ ਹੈਰੋਇਨ ਅਤੇ 1.43 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਇਸ ਨਾਲ ਸਿਰਫ਼ 123 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,206 ਹੋ ਗਈ ਹੈ। ਇਹ ਕਾਰਵਾਈ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ਹੈ।

ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 477 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਤੋਂ ਬਾਅਦ ਸੂਬੇ ਭਰ ‘ਚ 104 ਐਫਆਈਆਰ ਦਰਜ ਕੀਤੀਆਂ। ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) – ਲਾਗੂ ਕੀਤੀ ਹੈ ਅਤੇ ਇਸ ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਜਾਰੀ, ਨਸ਼ਾ ਤਸਕਰੀ ਮਾਮਲੇ ‘ਚ 83 ਜਣੇ ਗ੍ਰਿਫ਼ਤਾਰ

Scroll to Top