ਅਬੋਹਰ, 8 ਜੁਲਾਈ 2025: ਪੰਜਾਬ ਪੁਲਿਸ ਨੂੰ ਅਬੋਹਰ ‘ਚ ਇੱਕ ਕੱਪੜਾ ਵਪਾਰੀ ਦੇ ਹਾਲ ਹੀ ‘ਚ ਹੋਏ ਕਤਲ ਮਾਮਲੇ ‘ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਕਤਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਘਟਨਾ ਤੋਂ ਬਾਅਦ ਫਰਾਰ ਹੋ ਗਏ ਸਨ ਅਤੇ ਪੰਜਾਬ ਦੇ ਪਟਿਆਲਾ ‘ਚ ਲੁਕੇ ਹੋਏ ਸਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਮ ਰਤਨ (ਵਾਸੀ ਪਟਿਆਲਾ) ਅਤੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਲੰਬੇ ਸਮੇਂ ਤੋਂ ਸ਼ੂਟਰਾਂ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਨੇ ਕਤਲ ਤੋਂ ਬਾਅਦ ਉਨ੍ਹਾਂ ਨੂੰ ਲੁਕਣ ‘ਚ ਵੀ ਮੱਦਦ ਕੀਤੀ ਸੀ। ਮੁਲਜ਼ਮਾਂ ਨੇ ਸ਼ੂਟਰਾਂ ਨੂੰ ਜ਼ਰੂਰੀ ਸਾਮਾਨ ਅਤੇ ਛੁਪਣਗਾਹ ਮੁਹੱਈਆ ਕਰਵਾਈ ਸੀ ਤਾਂ ਜੋ ਉਹ ਪੁਲਿਸ ਦੇ ਪਕੜ ਤੋਂ ਬਾਹਰ ਰਹਿ ਸਕਣ।
ਅਬੋਹਰ ਪੁਲਿਸ ਨੇ ਆਧੁਨਿਕ ਤਕਨੀਕਾਂ ਦੀ ਮੱਦਦ ਨਾਲ ਦੋਵਾਂ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਛੇਤੀ ਹੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਘਟਨਾ ਨਾਲ ਸਬੰਧਤ ਹੋਰ ਪਹਿਲੂਆਂ ਦਾ ਵੀ ਖੁਲਾਸਾ ਹੋ ਸਕੇ।
Read More: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਮਾਮਲੇ ‘ਚ 156 ਜਣੇ ਗ੍ਰਿਫ਼ਤਾਰ