ਚੰਡੀਗੜ੍ਹ, 31 ਮਾਰਚ 2025: ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 31ਵੇਂ ਦਿਨ ਪੰਜਾਬ ਪੁਲਿਸ (Punjab Police) ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 16.7 ਕਿਲੋ ਹੈਰੋਇਨ ਅਤੇ 34,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਤਰ੍ਹਾਂ, ਸਿਰਫ਼ 31 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 4,640 ਤੱਕ ਪਹੁੰਚ ਗਈ ਹੈ। ਇਹ ਕਾਰਵਾਈ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ਹੈ।
ਇਸ ਕਾਰਵਾਈ ਸੰਬੰਧੀ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀਆਂ 200 ਤੋਂ ਵੱਧ ਟੀਮਾਂ ਨੇ ਪੰਜਾਬ ਭਰ ‘ਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਤਹਿਤ 35 ਐਫਆਈਆਰ ਦਰਜ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦਿਨ ਭਰ ਚੱਲੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਹੈ। ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਦੇ ਤਹਿਤ, ਪੰਜਾਬ ਪੁਲਿਸ (Punjab Police) ਦੁਆਰਾ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਪ੍ਰੇਰਿਤ ਕੀਤਾ ਹੈ।
Read More: ਯੂਟਿਊਬਰ ਦੇ ਘਰ ‘ਤੇ ਹਮਲਾ, ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ