Punjab Police

ਪੰਜਾਬ ਪੁਲਿਸ ਨੇ ਹਥਿਆਰ ਤੇ ਨਸ਼ਾ ਤਸਕਰੀ ‘ਚ 5 ਜਣਿਆਂ ਨੂੰ ਫੜਿਆ, ਨੋਟ ਗਿਣਨ ਵਾਲੀ ਮਸ਼ੀਨ ਜ਼ਬਤ

ਚੰਡੀਗੜ੍ਹ, 20 ਮਾਰਚ 2025: ਪੰਜਾਬ ਪੁਲਿਸ (Punjab Police) ਨੇ ਇੱਕ ਮੁਕਾਬਲੇ ਤੋਂ ਬਾਅਦ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਸ਼ਾ ਤਸਕਰੀ ਅਤੇ ਹਵਾਲਾ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਕ ਇਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਹੈ।

ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ‘ਐਕਸ’ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਤਰਨਤਾਰਨ ਪੁਲਿਸ (Tarn Taran Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ, ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਵਾਲਾ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਪੰਜ ਜਣਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ ਹੈ।”

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਆਪਰੇਸ਼ਨ ਦੌਰਾਨ ਮੁਲਜ਼ਮਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਜਿਸਦਾ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਦੋ ਮੁਲਜ਼ਮਾਂ ਦੀਆਂ ਲੱਤਾਂ ‘ਚ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਕਬਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜੋ “ਦੁਬਈ ਡਰੱਗ ਗੈਂਗ ਨਾਲ ਜੁੜੇ ਹਵਾਲਾ ਲੈਣ-ਦੇਣ ਦਾ ਇੱਕ ਮੁੱਖ ਮਾਸਟਰਮਾਈਂਡ” ਸੀ।

ਡੀਜੀਪੀ ਪੰਜਾਬ (Punjab Police) ਨੇ ਕਿਹਾ ਕਿ ਸਿੰਘ ਨੇ ਪਿਛਲੇ 3 ਮਹੀਨਿਆਂ ‘ਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ 50 ਕਰੋੜ ਰੁਪਏ ਦੇ ਲੈਣ-ਦੇਣ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ, “ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, ਆਰਮਜ਼ ਐਕਟ ਅਤੇ ਇੰਡੀਅਨ ਜਸਟਿਸ ਕੋਡ ਤਹਿਤ ਐਫਆਈਆਰ ਦਰਜ ਕੀਤੀ ਹੈ।” ਡੀਜੀਪੀ ਨੇ ਕਿਹਾ ਕਿ ਪੁਲਿਸ ਨੇ 7 ਕਿੱਲੋ ਅਫੀਮ, ਤਿੰਨ ਪਿਸਤੌਲ (30 ਬੋਰ), ਛੇ ਮੈਗਜ਼ੀਨ, 23.10 ਲੱਖ ਰੁਪਏ ਅਤੇ ਇੱਕ ਨੋਟ ਗਿਣਨ ਵਾਲੀ ਮਸ਼ੀਨ ਜ਼ਬਤ ਕੀਤੀ ਹੈ।

Read More: Punjab Police: ਪੰਜਾਬ ਪੁਲਿਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ, ਸੰਦੀਪ ਨੰਗਲ ਅੰਬੀਆਂ ਕੇਸ ਦੇ ਦੋ ਸ਼ੂਟਰ ਵੀ ਗ੍ਰਿਫ਼ਤਾਰ

Scroll to Top