ਵੀ.ਕੇ. ਭੰਵਰਾ

ਪੰਜਾਬ ਪੁਲਸ ਵਲੋਂ ਹੁਣ ਤੱਕ 515 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫਤਾਰ : ਵੀ.ਕੇ. ਭਾਵਰਾ

ਚੰਡੀਗੜ੍ਹ 11 ਅਪ੍ਰੈਲ 2022: : ਪੰਜਾਬ ‘ਚ ਲਗਾਤਾਰ ਕਤਲ, ਲੜਾਈ ਝਗੜੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ | ਇਸਦੇ ਨਾਲ ਹੀ ਸੂਬੇ ‘ਚ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ

ਇਸ ਦੌਰਾਨ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਸਾਲ ਦੇ ਹਿਸਾਬ ਨਾਲ ਅਪਰਾਧ ਰਿਕਾਰਡ ਦੀ ਤੁਲਨਾ ਕਰਦਿਆਂ ਦੱਸਿਆ ਕਿ ਇਸ ਸਾਲ 158 ਕਤਲ ਦੇ ਮਾਮਲੇ ਸਾਹਮਣੇ ਆਏ ਹਨ ਅਤੇ 2021 ‘ਚ ਕਤਲ ਦੇ 724 ਮਾਮਲੇ ਸਾਹਮਣੇ ਆਏ। 158 ਕਤਲ ਕੇਸਾਂ ‘ਚੋਂ 6 ਕੁੱਲ ਕੇਸਾਂ ‘ਚ ਗੈਂਗਸਟਰ ਸ਼ਾਮਲ ਹਨ ਅਤੇ ਇਨ੍ਹਾਂ ਸਾਰਿਆਂ ਨੂੰ ਟਰੇਸ ਕਰ ਲਿਆ ਗਿਆ ਹੈ।ਇਸ ਦੌਰਾਨ ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਵਿੱਚ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਨ੍ਹਾਂ ‘ਚੋਂ 7 ਵਾਹਨ ਅਤੇ 7 ਪਿਸਤੌਲ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਭਾਵਰਾ ਨੇ ਇਹ ਵੀ ਦਾਅਵਾ ਕੀਤਾ ਕਿ ਕੁੱਲ 545 ਗੈਂਗਸਟਰਾਂ ਦੀ ਸ਼੍ਰੇਣੀ (ਏ, ਬੀ ਅਤੇ ਸੀ) ਵਜੋਂ ਪਛਾਣ ਕੀਤੀ ਗਈ ਹੈ, ਜਿਨ੍ਹਾਂ ‘ਚੋਂ 515 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Scroll to Top