Punjab Police

ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 5974 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ 2025: ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਨੇ 45 ਦਿਨ ਪੂਰੇ ਹੋਣ ‘ਤੇ 1 ਮਾਰਚ, 2025 ਤੋਂ ਹੁਣ ਤੱਕ 5974 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3610 ਐਫਆਈਆਰ ਦਰਜ ਕੀਤੀਆਂ ਹਨ।

ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ (Punjab Police) ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਨਸ਼ਿਆਂ ਦੇ ਹੌਟਸਪੌਟਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਅਤੇ ਛਾਪੇਮਾਰੀ ਸਮੇਤ ਕਈ ਕਾਰਵਾਈਆਂ ਕੀਤੀਆਂ ਹਨ।

ਇਨ੍ਹਾਂ ਕਾਰਵਾਈਆਂ ਦੀ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਹੈ | ਉਨ੍ਹਾਂ ਨੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 243 ਕਿਲੋ ਹੈਰੋਇਨ, 109 ਕਿਲੋ ਅਫੀਮ, 75.5 ਕੁਇੰਟਲ ਭੁੱਕੀ, 6 ਕਿਲੋ ਚਰਸ, 63 ਕਿਲੋ ਗਾਂਜਾ, 2.2 ਕਿਲੋ ਆਈਸੀਈ, 1.2 ਕਿਲੋ ਕੋਕੀਨ, 9.50 ਲੱਖ ਨਸ਼ੀਲੀਆਂ ਗੋਲੀਆਂ ਅਤੇ 6.1 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3.7 ਕਿਲੋ ਹੈਰੋਇਨ ਅਤੇ 6,04,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 382 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਤੋਂ ਬਾਅਦ ਪੰਜਾਬ ਭਰ ‘ਚ 34 ਐਫਆਈਆਰ ਦਰਜ ਕੀਤੀਆਂ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 429 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

Read More: Punjab Police: ਪੰਜਾਬ ਪੁਲਿਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ, ਸੰਦੀਪ ਨੰਗਲ ਅੰਬੀਆਂ ਕੇਸ ਦੇ ਦੋ ਸ਼ੂਟਰ ਵੀ ਗ੍ਰਿਫ਼ਤਾਰ

Scroll to Top