Punjab Police

Punjab Police: ਪੰਜਾਬ ਪੁਲਿਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ, ਸੰਦੀਪ ਨੰਗਲ ਅੰਬੀਆਂ ਕੇਸ ਦੇ ਦੋ ਸ਼ੂਟਰ ਵੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ 2025: ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ |ਪੁਲਿਸ ਮੁਤਾਬਕ ਇਸ ਗ੍ਰਿਫਤਾਰੀਆਂ ਨਾਲ ਪੰਜਾਬ ‘ਚ ਇੱਕ ਸੰਭਾਵੀ ਕਤਲ ਨੂੰ ਨਾਕਾਮ ਕੀਤਾ ਗਿਆ ਹੈ।

ਪੁਲਿਸ ਮੁਤਾਬਕ ਫੜੇ ਗਏ ਮੈਂਬਰਾਂ ‘ਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਸ਼ਾਮਲ ਹਨ,ਇਹ ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਸਿੰਘ ਉਰਫ਼ ਡਿਪਟੀ ਦੇ ਕਤਲ ‘ਚ ਸ਼ਾਮਲ ਸਨ। ਇਸ ਸੰਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ |

ਪੁਲਿਸ ਵੱਲੋਂ ਬਾਕੀ ਗ੍ਰਿਫ਼ਤਾਰ ਕੀਤੇ ਚਾਰ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪਲ, ਵਾਸੀ ਗੁਰੂ ਹਰੀ ਸਹਾਏ (ਫਿਰੋਜ਼ਪੁਰ), ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲਹਿਲ (ਅੰਮ੍ਰਿਤਸਰ) ਸੰਦੀਪ ਸਿੰਘ ਵਾਸੀ ਪਿੰਡ ਰਾਜਧਨ (ਅੰਮ੍ਰਿਤਸਰ) ਅਤੇ ਮਨਿੰਦਰਜੀਤ ਸਿੰਘ ਉਰਫ਼ ਸ਼ਿੰਦਾ ਵਾਸੀ ਪਿੰਡ ਬੱਦੋਵਾਲ ਝਾਂਡੇ (ਲੁਧਿਆਣਾ) ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ .30 ਬੋਰ ਦੇ 6 ਵਿਦੇਸ਼ੀ ਪਿਸਤੌਲਾਂ ਦੇ ਨਾਲ 40 ਕਾਰਤੂਸ ਵੀ ਬਰਾਮਦ ਕੀਤੇ ਹਨ।

ਪੰਜਾਬ (Punjab Police) ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਸਤੰਬਰ 2024 ‘ਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ‘ਚ ਅੰਨ੍ਹੇਵਾਹ ਗੋਲੀਬਾਰੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੀ ਘਟਨਾ ‘ਚ ਵੀ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।

ਡੀਜੀਪੀ ਮੁਤਾਬਕ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਹਰਿਆਣਾ, ਰਾਜਸਥਾਨ, ਪੰਜਾਬ ਆਦਿ ‘ਚ ਸਰਗਰਮ ਕੌਸ਼ਲ ਚੌਧਰੀ ਗੈਂਗ ਦੇ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੇਸ਼ੇਵਰ ਨਿਸ਼ਾਨੇਬਾਜ਼ ਹਨ ਅਤੇ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ।

ਡੀਜੀਪੀ ਨੇ ਕਿਹਾ ਕਿ ਐਤਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਕੌਸ਼ਲ ਚੌਧਰੀ ਗੈਂਗ ਦੇ ਮੈਂਬਰ, ਜਿਨ੍ਹਾਂ ‘ਚ ਅਮਰਜੀਤ ਸਿੰਘ ਉਰਫ਼ ਅਮਰ, ਜਗਜੀਤ ਸਿੰਘ ਉਰਫ਼ ਗਾਂਧੀ, ਬਲਵਿੰਦਰ ਸਿੰਘ ਉਰਫ਼ ਡੋਨੀ, ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਅਤੇ ਹੋਰ ਵੀ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਹ ਵਿਦੇਸ਼ਾਂ ‘ਚ ਆਪਣੇ ਸਥਾਨਕ ਹੈਂਡਲਰਾਂ ਦੀ ਸਹਾਇਤਾ ਨਾਲ ਸੂਬੇ ‘ਚ ਕਤਲ ਦੀ ਵਾਰਦਾਤ ਕਰਨ ਦੀ ਸਾਜ਼ਿਸ਼ ਰਚ ਰਹੇ ਸਨ।

ਜਾਣਕਾਰੀ ਮੁਤਾਬਕ ਗਿਰੋਹ ਦੇ ਸਥਾਨਕ ਮੈਂਬਰ ਕਥਿਤ ਤੌਰ ‘ਤੇ ਜੰਡਿਆਲਾ ਅੰਮ੍ਰਿਤਸਰ ਦੇ ਹਵੇਲੀ ਰੈਸਟੋਰੈਂਟ ਨੇੜੇ ਘੁੰਮ ਰਹੇ ਸਨ ਅਤੇ ਮਾਰੂ ਹਥਿਆਰਾਂ ਨਾਲ ਲੈਸ ਸਨ। ਉਨ੍ਹਾਂ ਕਿਹਾ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਵਿਸ਼ੇਸ਼ ਨਾਕਾ ਸਥਾਪਤ ਕੀਤਾ ਅਤੇ ਇਸ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਛੇ ਪਿਸਤੌਲਾਂ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਅਪਰਾਧਿਕ ਨੈੱਟਵਰਕ ਦੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਕਈ ਸੂਬੇ ‘ਚ ਫੈਲਿਆ ਹੋਇਆ ਹੈ ਅਤੇ ਜਬਰੀ ਵਸੂਲੀ, ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੈ।=

ਪੁਲਿਸ ਨੇ ਇਸ ਮਾਮਲੇ ‘ਚ ਐਫਆਈਆਰ ਨੰਬਰ 05 ਮਿਤੀ 26 ਜਨਵਰੀ 2025 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25(1), 25(1)(D) ਅਤੇ 25(8) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 111 ਅਤੇ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਹੈ।

ਗ੍ਰਿਫ਼ਤਾਰ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ:

ਪੁਲਿਸ ਮੁਤਾਬਕ ਪੁਨੀਤ ਲਖਨਪਾਲ ਚੌਧਰੀ ਗੈਂਗ ਦਾ ਮੈਂਬਰ ਹੈ, ਜੋ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਸਮੇਤ ਕਈ ਮਾਮਲਿਆਂ ‘ਚ ਸ਼ਾਮਲ ਹੈ ਅਤੇ ਉਸਦੇ ਖਿਲਾਫ 20 ਤੋਂ ਵੱਧ ਮਾਮਲੇ ਦਰਜ ਹਨ।

ਪੁਲਿਸ ਮੁਤਾਬਕ ਮਨਿੰਦਰਜੀਤ ਸਿੰਘ ਉਰਫ਼ ਸ਼ਿੰਦਾ ਵੱਖ-ਵੱਖ ਗੈਂਗਾਂ ‘ਚ ਸ਼ਾਮਲ ਇੱਕ ਬਦਨਾਮ ਅਪਰਾਧੀ, ਉਹ ਹਥਿਆਰਾਂ ਨਾਲ ਸਬੰਧਤ ਕਈ ਅਪਰਾਧਾਂ ਅਤੇ ਹਿੰਸਕ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ ਅਤੇ ਉਸਦੇ ਖਿਲਾਫ ਅਜੇ ਵੀ ਕਈ ਮਾਮਲੇ ਵਿਚਾਰ ਅਧੀਨ ਹਨ।

ਪੁਲਿਸ ਮੁਤਾਬਕ ਨਰਿੰਦਰ ਕੁਮਾਰ ਉਰਫ਼ ਲਾਲੀ ਕੌਸ਼ਲ ਚੌਧਰੀ ਗੈਂਗ ਦਾ ਮੁੱਖ ਸ਼ੂਟਰ ਹੈ, ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਸਮੇਤ ਕਈ ਕਤਲ ਮਾਮਲਿਆਂ ‘ਚ ਲੋੜੀਂਦਾ ਸੀ, ਅਤੇ ਉਸਦੇ ਖਿਲਾਫ ਸੱਤ ਹੋਰ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਮੁਤਾਬਕ ਹਰਪ੍ਰੀਤ ਸਿੰਘ ਉਰਫ਼ ਹੈਪਲ ਬਲਵਿੰਦਰ ਉਰਫ਼ ਡੌਨੀ ਅਤੇ ਪ੍ਰਭ ਦਾਸੂਵਾਲ ਗੈਂਗ ਦਾ ਮੈਂਬਰ, ਉਸਨੂੰ 2019 ‘ਚ ਦੋਸ਼ੀ ਠਹਿਰਾਇਆ ਸੀ ਅਤੇ ਇਸ ਸਮੇਂ ਉਸਦੇ ਖਿਲਾਫ ਗੈਰ-ਕਾਨੂੰਨੀ ਹਥਿਆਰਾਂ ਅਤੇ ਹਿੰਸਾ ਨਾਲ ਸਬੰਧਤ ਕਈ ਮਾਮਲੇ ਲੰਬਿਤ ਹਨ।

ਪੁਲਿਸ ਮੁਤਾਬਕ ਗੁਰਭਿੰਦਰ ਸਿੰਘ ਨਸ਼ੀਲੇ ਪਦਾਰਥਾਂ ਅਤੇ ਹਥਿਆਰ ਰੱਖਣ ਦੇ ਮਾਮਲਿਆਂ ‘ਚ ਸ਼ਾਮਲ ਹੈ ਅਤੇ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਤਹਿਤ ਕਈ ਅਪਰਾਧਿਕ ਮਾਮਲੇ ਇਸ ਸਮੇਂ ਉਸ ਵਿਰੁੱਧ ਵਿਚਾਰ ਅਧੀਨ ਹਨ।

ਇਸੇ ਨਾ ਹੀ ਸੰਦੀਪ ਸਿੰਘ ਕੌਸ਼ਲ ਚੌਧਰੀ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ, ਉਸਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ।

Read More: China Dor: ਚੀਨੀ ਡੋਰ ਖ਼ਿਲਾਫ ਪੰਜਾਬ ਪੁਲਿਸ ਦੀ ਕਈਂ ਸ਼ਹਿਰਾਂ ‘ਚ ਛਾਪੇਮਾਰੀ, 90 FIR ਦਰਜ

Scroll to Top