Punjab Police Raid

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 63 ਜਣਿਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 03 ਨਵੰਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 247ਵੇਂ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ ਸੂਬੇ ਭਰ ‘ਚ 60 ਐਫ.ਆਈ.ਆਰ. ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਿਸ ਮੁਤਾਬਕ ਇਸ ਨਾਲ 247 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ।

ਪੁਲਿਸ ਮੁਤਾਬਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 295 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 2.3 ਕਿੱਲੋ ਹੈਰੋਇਨ ਤੇ ਡਰੱਗ ਮਨੀ ਜ਼ਬਤ

ਵਿਦੇਸ਼

Scroll to Top