ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਛਾਪੇਮਾਰੀ ਦੌਰਾਨ 95 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਬਰਾਮਦ

ਚੰਡੀਗੜ੍ਹ, 16 ਅਕਤੂਬਰ 2025: ਪੰਜਾਬ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਲਗਾਤਾਰ 229ਵੇਂ ਦਿਨ 427 ਥਾਵਾਂ `ਤੇ ਛਾਪੇਮਾਰੀ ਕੀਤੀ ਹੈ | ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ ਸੂਬੇ ਭਰ ‘ਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫ.ਆਈ.ਆਰ ਦਰਜ ਕੀਤੀਆਂ । ਇਸ ਦੇ ਨਾਲ 229 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ।

ਪੁਲਿਸ ਦੇ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.4 ਕਿੱਲੋ ਹੈਰੋਇਨ, 7.5 ਕਿੱਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਪੰਜਾਬ ਪੁਲਿਸ ਮੁਤਾਬਕ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 427 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 469 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਨੇ ਛਾਪੇਮਾਰੀ ਦੌਰਾਨ 79 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, 2.9 ਕਿੱਲੋ ਹੈਰੋਇਨ ਬਰਾਮਦ

Scroll to Top