ਪੰਜਾਬ ਪੁਲਿਸ ਨੇ ਤਸਕਰੀ ਨੈੱਟਵਰਕ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ

29 ਜੁਲਾਈ 2025: ਪੰਜਾਬ ਪੁਲਿਸ (punjab police) ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGPgaurav yadav) ਨੇ ਮੰਗਲਵਾਰ ਨੂੰ ਸਾਂਝੀ ਕੀਤੀ ਹੈ, ਉਨ੍ਹਾਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਇਸ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਵਿੱਚ ਸ਼ਾਮਲ ਇੱਕ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਉੱਥੇ ਹੀ ਡੀਜੀਪੀ ਗੌਰਵ ਯਾਦਵ (DGPgaurav yadav) ਨੇ ਜਾਣਕਾਰੀ ਦਿੱਤੀ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਹਥਿਆਰਾਂ ਦੀ ਇਹ ਖੇਪ ਚੁੱਕੀ ਸੀ ਅਤੇ ਉਨ੍ਹਾਂ ਨੂੰ ਅੱਗੇ ਅਪਰਾਧਿਕ ਤੱਤਾਂ ਨੂੰ ਸੌਂਪਣ ਲਈ ਰਵਾਨਾ ਹੋਏ ਸਨ, ਪਰ ਪੁਲਿਸ ਨੇ ਉਸਨੂੰ ਸਮੇਂ ਸਿਰ ਫੜ ਲਿਆ।

ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਬਰਾਮਦ ਕੀਤੇ ਗਏ ਹਥਿਆਰ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸੌਂਪੇ ਜਾਣੇ ਸਨ।

ਮੁਲਜ਼ਮਾਂ ਤੋਂ ਹਥਿਆਰ ਬਰਾਮਦ

ਪੁਲਿਸ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 5 ਪਿਸਤੌਲ ਬਰਾਮਦ ਕੀਤੇ ਹਨ:

2 ਪਿਸਤੌਲ 9 ਐਮਐਮ ਬੋਰ

2 ਪਿਸਤੌਲ .30 ਬੋਰ

1 ਪਿਸਤੌਲ .32 ਬੋਰ

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਈ ਮਹੱਤਵਪੂਰਨ ਜਾਣਕਾਰੀ

ਐਸਐਸਓਸੀ ਅੰਮ੍ਰਿਤਸਰ ਨੇ ਕਾਰਵਾਈ ਕੀਤੀ

ਐਸਐਸਓਸੀ, ਅੰਮ੍ਰਿਤਸਰ ਵਿਖੇ ਇਸ ਪੂਰੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਵਿਸ਼ੇਸ਼ ਪੁਲਿਸ ਟੀਮ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਦੇਸ਼ ਅਤੇ ਵਿਦੇਸ਼ਾਂ ਨਾਲ ਇਸ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਨਸ਼ਿਆਂ ਅਤੇ ਅੱਤਵਾਦ ਦੇ ਗੱਠਜੋੜ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਅਜਿਹੇ ਕਿਸੇ ਵੀ ਤੱਤ ਨੂੰ ਨਹੀਂ ਬਖਸ਼ਾਂਗੇ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ।

Read More: DGP ਗੌਰਵ ਯਾਦਵ ਨੇ ਨਸ਼ਿਆਂ ਦੇ ਖ਼ਾਤਮੇ ਲਈ ਦਿੱਤੇ ਸਖ਼ਤ ਹੁਕਮ, ਪੁਲਿਸ ਅਫਸਰਾਂ ਦੀ ਜਵਾਬਦੇਹੀ ਤੈਅ

Scroll to Top