Punjab Police

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰ ਗ੍ਰਿਫ਼ਤਾਰ, ਹੈਰੋਇਨ ਸਮੇਤ ਅਸਲਾ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ 2025: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਪਾਕਿਸਤਾਨ ਅਧਾਰਤ ਇੱਕ ਤਸਕਰ ਨਾਲ ਸੰਬੰਧਿਤ ਇੱਕ ਮੁੱਖ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇਸੀ ਪਿਸਤੌਲਾਂ , 37 ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ।

ਪੁਲਿਸ (Punjab Police) ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਸਦਾ ਅਪਰਾਧਿਕ ਪਿਛੋਕੜ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਸਥਿਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਮੁਲਜ਼ਮ ਜੋਬਨਜੀਤ ਉਰਫ਼ ਜੋਬਨ ਇੱਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ‘ਚ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਇੱਕ ਗੁਪਤ ਕਾਰਵਾਈ ਸ਼ੁਰੂ ਕੀਤੀ ਅਤੇ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਐਫਆਈਆਰ ਨੰਬਰ-99 ਮਿਤੀ 15 ਅਪ੍ਰੈਲ 2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਸੀ।

Read More: ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ED ਦਾ ਅਧਿਕਾਰੀ ਗ੍ਰਿਫਤਾਰ

Scroll to Top