Bikram Singh Majithia

ਪੰਜਾਬ ਪੁਲਿਸ ਨੇ ਲਖਬੀਰ ਲੰਡਾ ਤੇ ਨੌਸ਼ਹਿਰਾ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ 2025: ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਇੱਕ ਸੰਖੇਪ ਗੋਲੀਬਾਰੀ ਤੋਂ ਬਾਅਦ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੁਲਿਸ (Punjab Police) ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਹਿਕਪ੍ਰੀਤ ਸਿੰਘ, ਵਾਸੀ ਪਿੰਡ ਸੇਖਵਾਂ, ਬਟਾਲਾ ਅਤੇ ਯੁਵਰਾਜ ਸਿੰਘ ਉਰਫ਼ ਜੱਗੂ, ਵਾਸੀ ਮੁਰਾਦਪੁਰਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਆਧੁਨਿਕ ਪਿਸਤੌਲ, ਇੱਕ 9 ਐਮਐਮ ਗਲੌਕ ਅਤੇ ਇੱਕ .30 ਕੈਲੀਬਰ ਪੀਐਕਸ 30 – ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ‘ਚ ਟਾਰਗੇਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਸੀ। ਇਨ੍ਹਾਂ ਦੋ ਜਣਿਆਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਸੂਬੇ ‘ਚ ਟਾਰਗੇਟ ਕਿਲਿੰਗ ਅਤੇ ਹੋਰ ਬਹੁਤ ਸਾਰੇ ਸਨਸਨੀਖੇਜ਼ ਅਪਰਾਧਾਂ ਨੂੰ ਰੋਕਣ ‘ਚ ਸਫਲ ਹੋਈ ਹੈ।”

ਇਸ ਸਬੰਧੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮਹਿਕਪ੍ਰੀਤ ਅਤੇ ਯੁਵਰਾਜ, ਤਰਨਤਾਰਨ ‘ਚ ਸਰਪੰਚ ਦੇ ਘਰ ‘ਤੇ ਹੋਈ ਗੋਲੀਬਾਰੀ ‘ਚ ਵੀ ਸ਼ਾਮਲ ਸਨ। ਪੰਜਾਬ ਪੁਲਿਸ ਮੁਤਾਬਕ 26 ਮਾਰਚ ਅਤੇ 27 ਮਾਰਚ 2025 ਦੀ ਦੇਰ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿੰਡ ਨੌਸ਼ਹਿਰਾ ਪੰਨੂਆਂ ਦੇ ਸਰਪੰਚ ਦੇ ਘਰ ਦੇ ਬਾਹਰ ਗੋ.ਲੀਆਂ ਚਲਾ ਦਿੱਤੀਆਂ ਸਨ।

ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਤਰਨਤਾਰਨ ਪੁਲਿਸ ਟੀਮਾਂ ਸਰਪੰਚ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਸ਼ਾਮਲ ਮੁਲਜ਼ਮਾਂ ਦੀ ਪੈਰਵਾਈ ਕਰ ਰਹੀਆਂ ਸਨ, ਜਦੋਂ ਪੁਲਿਸ (Punjab Police) ਨੂੰ ਨੌਸ਼ਹਿਰਾ ਪੰਨੂ ਦੇ ਇਲਾਕੇ ‘ਚ ਦੋ ਮੁਲਜ਼ਮਾਂ ਦੇ ਘੁੰਮਣ ਬਾਰੇ ਗੁਪਤ ਸੂਚਨਾ ਮਿਲੀ।

ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਦੋਵਾਂ ਮੁਲਜ਼ਮਾਂ ਦਾ ਪਿੱਛਾ ਕੀਤਾ। ਏਆਈਜੀ ਨੇ ਕਿਹਾ, ‘ਜਦੋਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਪੁਲਿਸ ਟੀਮਾਂ ਨੇ ਸਵੈ-ਰੱਖਿਆ ‘ਚ ਜਵਾਬੀ ਕਾਰਵਾਈ ਕੀਤੀ।’

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ।

ਐਸਐਸਪੀ ਨੇ ਕਿਹਾ ਕਿ ਮਹਿਕਪ੍ਰੀਤ ਸਿੰਘ ਦਾ ਅਪਰਾਧਿਕ ਰਿਕਾਰਡ ਹੈ ਅਤੇ ਸਰਪੰਚ ਦੇ ਘਰ ਗੋਲੀਬਾਰੀ ਦੇ ਮਾਮਲੇ ‘ਚ ਉਸਦੀ ਸ਼ਮੂਲੀਅਤ ਤੋਂ ਇਲਾਵਾ, ਮੁਲਜ਼ਮ ਵਿਸਫੋਟਕ ਪਦਾਰਥ ਐਕਟ ਅਧੀਨ ਦਰਜ ਇੱਕ ਮਾਮਲੇ ‘ਚ ਲੋੜੀਂਦਾ ਸੀ, ਜਿਸ ‘ਚ ਦੋ ਹੱਥਗੋਲੇ ਅਤੇ ਹਥਿਆਰ-ਗੋਲਾ ਬਾਰੂਦ ਬਰਾਮਦ ਕੀਤੇ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

Read More: Punjab Police: ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖਾਸਤ

Scroll to Top