4 ਮਈ 2025: ਪੰਜਾਬ ਪੁਲਿਸ (punjab police) ਨੇ ਅਜਨਾਲਾ ਅੰਮ੍ਰਿਤਸਰ ਤੋਂ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਅੰਮ੍ਰਿਤਸਰ ਦੇ ਆਰਮੀ ਕੈਂਟ ਅਤੇ ਏਅਰ ਫੋਰਸ (air force) ਬੇਸ ਤੋਂ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਵਿਦੇਸ਼ ਭੇਜ ਰਹੇ ਸਨ। ਉਨ੍ਹਾਂ ਦੀ ਪਛਾਣ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਜੋਂ ਹੋਈ ਹੈ।
ਪੰਜਾਬ ਪੁਲਿਸ (punjab police) ਦੇ ਅਨੁਸਾਰ, ਦੋਵੇਂ ਜਾਸੂਸ ਪਾਕਿਸਤਾਨ ਦੀ ਖੁਫੀਆ ਏਜੰਸੀ (ਆਈਐਸਆਈ) ਦੇ ਕਾਰਕੁਨਾਂ ਨਾਲ ਜੁੜੇ ਹੋਏ ਹਨ। ਉਹ ਹਰਪ੍ਰੀਤ ਸਿੰਘ ਉਰਫ਼ ਪਿੱਟੂ ਉਰਫ਼ ਹੈਪੀ ਰਾਹੀਂ ਆਈਐਸਆਈ ਨਾਲ ਜੁੜਿਆ, ਜੋ ਕਿ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ।ਇਸ ਮਾਮਲੇ ਵਿੱਚ ਸਰਕਾਰੀ ਭੇਤ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਜਲਦੀ ਹੀ ਇਸ ਬਾਰੇ ਹੋਰ ਜਾਣਕਾਰੀ ਦੇਵੇਗੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP gaurav yadav) ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਰਾਸ਼ਟਰੀ ਸੁਰੱਖਿਆ ਸੰਬੰਧੀ ਕਿਸੇ ਵੀ ਸਾਜ਼ਿਸ਼ ਨੂੰ ਸਖ਼ਤੀ ਨਾਲ ਕੁਚਲ ਦਿੱਤਾ ਜਾਵੇਗਾ। ਹਥਿਆਰਬੰਦ ਬਲਾਂ ਦੀ ਸੁਰੱਖਿਆ ਨਾਲ ਛੇੜਛਾੜ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।
Read More: ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਰਜਿਸ਼ਟ੍ਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ