ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਪੁਲਿਸ (Punjab Police) ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕਰਕੇ ਲਸ਼ਕਰ-ਏ-ਤੋਇਬਾ (LeT) ਦੇ ਅੱ+ਤ+ਵਾ+ਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਤੋਂ ਦੋ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ), ਦੋ ਹੈਂਡ ਗ੍ਰਨੇਡ, ਇਕ ਪਿਸਤੌਲ, ਦੋ ਮੈਗਜ਼ੀਨ, 24 ਕਾਰਤੂਸ, ਇਕ ਟਾਈਮਰ ਸਵਿੱਚ, ਅੱਠ ਡੈਟੋਨੇਟਰ ਅਤੇ ਚਾਰ ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।
ਡੀ.ਜੀ.ਪੀ ਪੰਜਾਬ (Punjab Police) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਕਿ ਅੱ+ਤ+ਵਾ+ਦੀ ਮਾਡਿਊਲ ਦੀ ਕਾਰਵਾਈ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਵੱਲੋਂ ਸੰਭਾਲੀ ਜਾ ਰਹੀ ਸੀ। ਉਨ੍ਹਾਂ ਨੇ ਦੋ ਸ਼ੱਕੀਆਂ ਦੀ ਗ੍ਰਿਫਤਾਰੀ ਨੂੰ “ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅੱ+ਤ+ਵਾ+ਦੀ ਮਾਡਿਊਲ ਲਈ ਇੱਕ ਵੱਡਾ ਝਟਕਾ” ਕਰਾਰ ਦਿੱਤਾ।