ਚੰਡੀਗੜ੍ਹ, 22 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਪੰਜਾਬ ਪੁਲਿਸ (punjab police) ਦੀ ਐਂਟੀ-ਗੈਂਗਸਟਰ ਟਾਸਕ (Anti-Gangster Task Force) ਫੋਰਸ (ਏਜੀਟੀਐਫ) ਨੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ – ਜਿਨ੍ਹਾਂ ਦੀ ਪਛਾਣ ਅਜੈਦੀਪ ਸਿੰਘ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ – ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।
ਜਾਣਕਾਰੀ ਅਨੁਸਾਰ 11 ਮਾਰਚ 2025 ਨੂੰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਸਰਪੰਚ ਝਰਮਲ ਸਿੰਘ ਅਤੇ ਉਨ੍ਹਾਂ ਦਾ ਡਰਾਈਵਰ ਜ਼ਖਮੀ ਹੋ ਗਏ।
ਡੀਜੀਪੀ ਗੌਰਵ ਯਾਦਵ (DGP gaurav yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਵਿਦੇਸ਼ੀ ਗੈਂਗਸਟਰ ਪ੍ਰਭਜੀਤ ਸਿੰਘ ਉਰਫ਼ ਪ੍ਰਭ ਦਸੂਆਲ ਵੱਲੋਂ ਫਿਰੌਤੀ ਦੀ ਕੋਸ਼ਿਸ਼ ਨਾਲ ਜੁੜਿਆ ਹੋਇਆ ਸੀ, ਜਿਸ ਨੇ ਪੀੜਤ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ, ਏਜੀਟੀਐਫ ਟੀਮਾਂ ਨੇ ਤਰਨਤਾਰਨ ਦੇ ਘੜਿਆਲਾ ਖੇਤਰ ਤੋਂ ਦੋਵਾਂ ਮੁਲਜ਼ਮਾਂ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
Read More: AGTF ਅਤੇ ਤਰਨਤਾਰਨ ਪੁਲਿਸ ਨੇ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ