July 2, 2024 6:57 pm
Sri Muktsar police

ਦਿੱਲੀ ਪਹੁੰਚੀ ਪੰਜਾਬ ਪੁਲਿਸ, ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ !

ਚੰਡੀਗ੍ਹੜ 14 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਜਲਦ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆ ਸਕਦੀ ਹੈ। ਇਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ | ਪੰਜਾਬ ਪੁਲਿਸ ਦੀ ਮਾਨਸਾ ਜ਼ਿਲ੍ਹੇ ਦੀ ਟੀਮ ਦਿੱਲੀ ਪਹੁੰਚ ਗਈ ਹੈ |

ਜਿਕਰਯੋਗ ਹੈ ਕਿ ਲਾਰੈਂਸ ਦਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲਿਆ ਰਿਮਾਂਡ ਅੱਜ ਖਤਮ ਹੋ ਗਈ ਹੈ ਜਿਸਦੇ ਚੱਲਦੇ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ । ਇਸ ਦੌਰਾਨ ਪੰਜਾਬ ਪੁਲਿਸ ਅਦਾਲਤ ਵਿਚ ਅਰਜ਼ੀ ਦੇ ਕੇ ਲਾਰੇਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਮੰਗ ਕਰ ਸਕਦੀ ਹੈ।