ਪੰਜਾਬ ਪੁਲਿਸ

ਪੰਜਾਬ ਪੁਲਿਸ ਵੱਲੋਂ ਦੇਸ਼ ਵਿਰੋਧੀ ਮਾਡਿਊਲ ਦਾ ਪਰਦਾਫਾਸ਼, ਹਥਿਆਰ ਬਰਾਮਦ

ਪੰਜਾਬ, 12 ਅਗਸਤ 2025: ਪੰਜਾਬ ਪੁਲਿਸ ਮੁਤਾਬਕ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ ਦੇ ਸਮਰਥਨ ਨਾਲ ਕੰਮ ਕਰ ਰਹੇ ਅੱ.ਤ.ਵਾ.ਦੀ ਨੈੱਟਵਰਕ ਵਿਰੁੱਧ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਲੰਧਰ ਸਥਿਤ ਕਾਊਂਟਰ ਇੰਟੈਲੀਜੈਂਸ ਨੇ SBS ਨਗਰ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਅਤੇ ਬੀਕੇਆਈ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ।

ਪੁਲਿਸ ਮੁਤਾਬਕ ਨੈੱਟਵਰਕ ਵਿਦੇਸ਼ੀ ਸੰਚਾਲਕਾਂ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆਂ ਅਤੇ ਜ਼ੀਸ਼ਾਨ ਅਖਤਰ ਰਾਹੀਂ ਪਾਕਿਸਤਾਨ ਸਥਿਤ ਬੀਕੇਆਈ ਮੈਂਬਰ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਪੰਜ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਅੱ.ਤ.ਵਾ.ਦੀ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।

ਪੁਲਿਸ ਮੁਤਾਬਕ ਇਹ ਮਾਡਿਊਲ ਹਾਲ ਹੀ ‘ਚ ਐੱਸ.ਬੀ.ਐੱਸ ਨਗਰ ‘ਚ ਇੱਕ ਸ਼ਰਾਬ ਦੀ ਦੁਕਾਨ ਦੇ ਅੰਦਰ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ ਅਤੇ ਆਜ਼ਾਦੀ ਦਿਵਸ ‘ਤੇ ਵੀ ਇਸੇ ਤਰ੍ਹਾਂ ਦੇ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਵਿਦੇਸ਼ ‘ਚ ਬੈਠੇ ਜ਼ੀਸ਼ਾਨ ਅਖਤਰ ਅਤੇ ਮੰਨੂ ਅਗਵਾਨ ਤੋਂ ਸਿੱਧੇ ਨਿਰਦੇਸ਼ ਮਿਲ ਰਹੇ ਸਨ। ਕਾਰਵਾਈ ਦੌਰਾਨ, ਇੱਕ ਮੁਲਜ਼ਮ ਨੇ ਮੁਕਾਬਲੇ ‘ਚ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ‘ਚ ਉਹ ਜ਼ਖਮੀ ਹੋ ਗਿਆ। ਉਨ੍ਹਾਂ ਨੇ ਇਲਾਜ ਲਈ ਐੱਸ.ਬੀ.ਐੱਸ ਨਗਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਨੇ ਮੌਕੇ ਤੋਂ ਇੱਕ 86P ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਮਾਮਲੇ ‘ਚ ਬੀਐਨਐਸ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਤਹਿਤ ਐਸਬੀਐਸ ਨਗਰ ਦੇ ਪੁਲਿਸ ਸਟੇਸ਼ਨ ਨਵਾਂਸ਼ਹਿਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Read More: ਸੁਲਤਾਨਪੁਰ ਲੋਧੀ ਕਸਬੇ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਮੁਲਜ਼ਮ ਕਾਬੂ

Scroll to Top