ਅੰਮ੍ਰਿਤਸਰ, 07 ਜੂਨ 2025: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਟੀਮ ਨੇ ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ | ANTF ਨੇ ਅੰਮ੍ਰਿਤਸਰ ਬਾਰਡਰ ਰੇਂਜ ‘ਤੇ ਛਾਪਾ ਮਾਰਿਆ ਅਤੇ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ 6 ਅਤਿ-ਆਧੁਨਿਕ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ।
ਇਹ ਕਾਰਵਾਈ ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ‘ਚ ਇੱਕ ਵੱਡੀ ਸਫਲਤਾ ਰਹੀ ਹੈ। ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਹਥਿਆਰ ਸਰਹੱਦ ਪਾਰ ਤੋਂ ਤਸਕਰੀ ਕੀਤੇ ਗਏ ਸਨ।
ਮੁੱਢਲੀ ਜਾਂਚ ‘ਚ ਇਹ ਹੈਰਾਨ ਕਰਨ ਵਾਲਾ ਤੱਥ ਸਾਹਮਣੇ ਆਇਆ ਹੈ ਕਿ ਇਸ ਤਸਕਰੀ ਰੈਕੇਟ ਦਾ ਕਿੰਗਪਿਨ, ਜੁਗਰਾਜ ਸਿੰਘ, ਜੋ ਕਿ ਗੋਇੰਦਵਾਲ ਜੇਲ੍ਹ ‘ਚ ਬੰਦ ਹੈ, ਇਸ ਪੂਰੇ ਨੈੱਟਵਰਕ ਨੂੰ ਜੇਲ੍ਹ ਤੋਂ ਹੀ ਚਲਾ ਰਿਹਾ ਸੀ।
ਇਸ ਪੂਰੇ ਮਾਮਲੇ ‘ਚ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ‘ਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸਦੇ ਹੋਰ ਮੈਂਬਰਾਂ ਅਤੇ ਅੰਤਰਰਾਜੀ/ਅੰਤਰਰਾਸ਼ਟਰੀ ਸਬੰਧਾਂ ਦਾ ਵੀ ਪਤਾ ਲਗਾਇਆ ਜਾ ਸਕੇ।
ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਪੰਜਾਬ ਪੁਲਿਸ ਨੇ ਕਿਹਾ, “ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣਾ ਸਾਡੀ ਤਰਜੀਹ ਹੈ।”
Read More: Yudh Nashian Virudh: ਪੰਜਾਬ ਪੁਲਿਸ ਵੱਲੋਂ 90 ਵੇਂ ਦਿਨ 103 ਨਸ਼ਾ ਤਸਕਰ ਗ੍ਰਿਫ਼ਤਾਰ