Punjab Police

ਪੰਜਾਬ ਪੁਲਿਸ ਨੇ ਸੂਬੇ ਭਰ ਦੇ 3826 ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀ ਕੀਤੀ ਚੈਕਿੰਗ

ਚੰਡੀਗੜ੍ਹ, 08 ਅਗਸਤ 2024: ਪੰਜਾਬ ਪੁਲਿਸ (Punjab Police) ਨੇ ਅੱਜ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਬੈਂਕਾਂ, ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਤੇ ਮਨੀ ਐਕਸਚੇਂਜਰ ਆਦਿ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ | ਇਸ ਬਾਰੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀ/ਐਸਐਸਪੀ ਨੂੰ ਨਿੱਜੀ ਤੌਰ ‘ਤੇ ਇਸ ਅਪਰੇਸ਼ਨ ਦੀ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀਆਂ (Punjab Police)  ਨੂੰ ਸੰਵੇਦਨਸ਼ੀਲ ਅਦਾਰਿਆਂ ‘ਚ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਲਾਰਮ ਅਤੇ ਸੀਸੀਟੀਵੀ ਕੈਮਰੇ ਲਗਾਉਣ/ਕਾਰਜ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ। ਪੰਜਾਬ ਪੁਲਿਸ ਨੇ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ‘ਚ ਇਹ ਆਪ੍ਰੇਸ਼ਨ ਚਲਾਇਆ ਹੈ | ਇਸ ਆਪ੍ਰੇਸ਼ਨ ‘ਚ 500 ਤੋਂ ਵੱਧ ਪੁਲਿਸ ਟੀਮਾਂ ਦੇ 2500 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਹੋਏ | ਪੁਲਿਸ ਨੇ 3826 ਵਿੱਤੀ ਸੰਸਥਾਂਵਾਂ, ਜਿਨ੍ਹਾਂ ‘ਚ 2516 ਬੈਂਕ, 389 NBFC, 360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਦੀ ਚੈਕਿੰਗ ਕੀਤੀ ਹੈ |

Scroll to Top