Site icon TheUnmute.com

ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੂਬੇ ਭਰ ‘ਚ ਚਲਾਈ ਚੈਕਿੰਗ ਮੁਹਿੰਮ

Punjab Police

ਚੰਡੀਗੜ੍ਹ 11 ਅਗਸਤ 2022: ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 75 ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਪੰਜਾਬ ਪੁਲਿਸ (Punjab Police) ਵਲੋਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ । ਇਸ ਤਹਿਤ ਅੱਜ ਜਲੰਧਰ ਡਵੀਜ਼ਨ ਨੰ. 4 ਕੇ ਐਸ.ਐਚ.ਓ., ਏ.ਡੀ.ਸੀ.ਪੀ 1 ਅਤੇ ਡੀ.ਸੀ.ਪੀ ਕੇਂਦਰ ਦੀ ਪੁਲਿਸ ਪਾਰਟੀ ਸਮੇਤ ਭੀੜ-ਭੜੱਕੇ ਵਾਲੀਆਂ ਥਾਵਾਂ, ਬਾਜ਼ਾਰਾਂ ਆਦਿ ਵਿੱਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ।

ਪੁਲਿਸ ਪਾਰਟੀ ਵੱਲੋਂ ਭਗਵਾਨ ਵਾਲਮੀਕਿ ਚੌਕ ਤੋਂ ਰਾਮ ਚੌਕ ਤੱਕ ਅਤੇ ਜੋਤੀ ਚੌਕ ਦੇ ਬਾਜ਼ਾਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਕਈ ਥਾਵਾਂ ‘ਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਲੋਕਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।

Exit mobile version