Punjab Police

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਚਲਾਇਆ ਤਲਾਸ਼ੀ ਅਭਿਆਨ, ਚਾਰ ਭਗੌੜਿਆਂ ਸਣੇ 86 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 7 ਅਗਸਤ 2024: ਪੰਜਾਬ ਪੁਲਿਸ (Punjab Police) ਨੇ ਅੱਜ ਨਸ਼ਿਆਂ ਖ਼ਿਲਾਫ ਸੂਬੇ ਭਰ ’ਚ ਸ਼ਨਾਖਤ ਕੀਤੇ ਹੌਟਸਪੌਟਸ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ ਹੈ | ਇਹ ਤਲਾਸ਼ੀ ਅਭਿਆਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਿਆ | ਪੁਲਿਸ ਨੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ’ਤੇ ਆਪ੍ਰੇਸ਼ਨ ਚਲਾਇਆ ਹੈ | ਇਹ ਆਪ੍ਰੇਸ਼ਨ ਦੀ ਅਗਵਾਈ ਰੇਂਜ ਅਧਿਕਾਰੀਆਂ ਅਤੇ ਸੀਪੀਜ਼/ਐਸਐਸਪੀਜ਼ ਨੇ ਨਿੱਜੀ ਤੌਰ ’ਤੇ ਕੀਤੀ |

518 ਤੋਂ ਵੱਧ ਪੁਲਿਸ ਟੀਮਾਂ (Punjab Police) ‘ਚ 4000 ਤੋਂ ਵੱਧ ਪੁਲਿਸ ਮੁਲਾਜ਼ਮ ਨੇ 512 ਨਸ਼ਿਆਂ ਦੇ ਹੌਟਸਪੌਟਸ ’ਤੇ ਅਪਰੇਸ਼ਨ ਚਲਾਇਆ ਹੈ | ਇਸਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ 419 ਮਜ਼ਬੂਤ ਨਾਕੇ ਵੀ ਲਗਾਏ । ਇਸ ਬਾਰੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ 82 ਜਣਿਆਂ ਨੂੰ ਗ੍ਰਿਫਤਾਰ ਕਰਕੇ 61 ਐਫ.ਆਈ.ਆਰ ਦਰਜ ਕੀਤੀਆਂ ਹਨ। ਪੁਲਿਸ ਮੁਤਾਬਕ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਆਪ੍ਰੇਸ਼ਨ ‘ਚ 270 ਗ੍ਰਾਮ ਹੈਰੋਇਨ, 15210 ਰੁਪਏ ਦੀ ਡਰੱਗ ਮਨੀ, 74 ਕਿਲੋ ਭੁੱਕੀ, 2 ਕਿੱਲੋ ਗਾਂਜਾ, 1868 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ‘ਚ ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ।

Scroll to Top