ਚੰਡੀਗੜ੍ਹ, 6 ਅਗਸਤ 2024: ਪੰਜਾਬ ਪੁਲਿਸ (Punjab Police) ਨੇ ਅੱਜ ਆਗਾਮੀ ਆਜ਼ਾਦੀ ਦਿਹਾੜੇ 2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਦੀ ਤਲਾਸ਼ੀ ਚਲਾਈ । ਪੰਜਾਬ ਦੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ |
ਪੁਲਿਸ ਨੇ ਪੰਜਾਬ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ 2500 ਪੁਲਿਸ ਮੁਲਾਜ਼ਮਾਂ ਦੀਆਂ 393 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ । ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 195 ਬੱਸ ਅੱਡਿਆਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 2493 ਵਿਅਕਤੀਆਂ ਦੀ ਜਾਂਚ ਕੀਤੀ | ਪੁਲਿਸ ਨੇ 4 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ | ਬੱਸ ਸਟੈਂਡ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ‘ਚ ਖੜ੍ਹੇ 3174 ਵਾਹਨਾਂ ਦੀ ਵੀ ਚੈਕਿੰਗ ਕੀਤੀ, ਜਿਸ ‘ਚ ਪੁਲਿਸ ਟੀਮਾਂ ਵੱਲੋਂ 205 ਚਲਾਨ ਕੀਤੇ ਅਤੇ 11 ਵਾਹਨ ਜ਼ਬਤ ਕੀਤੇ ਗਏ।