ਚੰਡੀਗੜ੍ਹ, 05 ਅਗਸਤ 2024: ਪੰਜਾਬ ਪੁਲਿਸ (Punjab Police) ਨੇ ਅਗਾਮੀ ਆਜ਼ਾਦੀ ਦਿਹਾੜੇ 2024 ਦੇ ਸ਼ਾਂਤਮਈ ਸਮਾਗਮਾਂ ਲਈ ਸੂਬੇ ਭਰ ‘ਚ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਿਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ, ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਆਜ਼ਾਦੀ ਦਿਹਾੜੇ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਸਨ | ਪੰਜਾਬ ਦੇ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ ਹੈ |
ਇਸਦੇ ਨਾਲ ਹੀ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ‘ਚ ਪੁਲਿਸ ਟੀਮਾਂ (Punjab Police) ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਕਰਕੇ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ |
ਉਨ੍ਹਾਂ ਨੇ ਨਿਆਂਇਕ ਕੰਪਲੈਕਸਾਂ ਦੇ ਅਹਾਤੇ ‘ਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ ਅਤੇ ਕਲੋਜ਼ਡ ਸਰਕਟ ਟੈਲੀਵਿਜ਼ਨ (CCTV) ਕੈਮਰੇ ਸੁਚਾਰੂ ਢੰਗ ਨਾਲ ਕਾਰਜਸ਼ੀਲ ਹੋਣ।ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ‘ਚ ਆਉਣ-ਜਾਣ ਵਾਲੇ 1421 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਹੈ । ਅਦਾਲਤ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ‘ਤੇ ਖੜ੍ਹੇ 1850 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਨੇ 62 ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਵਾਹਨ ਜ਼ਬਤ ਕੀਤਾ ਗਿਆ ।