ਪਟਿਆਲਾ, 02 ਅਗਸਤ 2023: ਅੱਜ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਪੰਜਾਬ ਪੁਲਿਸ (Punjab Police) ਵੱਲੋਂ ‘ਆਪਰੇਸ਼ਨ ਸਤਰਕ’ (Operation Satark) ਚਲਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਨਿੱਜੀ ਤੌਰ ‘ਤੇ ਪਹੁੰਚ ਕੇ ਜੇਲ੍ਹਾਂ ਵਿੱਚ ਚੈਕਿੰਗ ਕਰ ਰਹੇ ਹਨ। ਅੱਜ ਪਟਿਆਲਾ ਜੇਲ੍ਹ ਵਿੱਚ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਹ ਤਲਾਸ਼ੀ ਅਭਿਆਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਅਤੇ ਮੋਬਾਈਲਾਂ ਦੇ ਸਬੰਧ ਵਿੱਚ ਚਲਾਇਆ ਜਾ ਰਿਹਾ ਹੈ। ਇਹ ਤਲਾਸ਼ੀ ਅਭਿਆਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਲੇਗਾ।
ਆਈਜੀ ਰੇਂਜ ਪਟਿਆਲਾ ਮੁਖਿੰਦਰ ਸਿੰਘ ਛੀਨਾ, ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਜੇਲ੍ਹ ਅਰੁਣਪਾਲ ਸਿੰਘ ਵੱਲੋਂ ਪਟਿਆਲਾ ਜੇਲ੍ਹ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਲੰਮੇ ਸਮੇਂ ਤੋਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਮਿਲਣ ਤੋਂ ਬਾਅਦ ਇਸ ‘ਤੇ ਠੱਲ੍ਹ ਪਾਉਣ ਲਈ ਇਹ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ |