ਪੰਜਾਬ ਪੁਲਿਸ

ਸਰਹੱਦੀ ਇਲਾਕੇ ‘ਚ ਡਰੋਨ ਤੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡਾਂ ਵਿਚਾਲੇ ਬਿਹਤਰ ਤਾਲਮੇਲ ਕੀਤੀਆਂ ਮੀਟਿੰਗਾਂ

ਡੇਰਾ ਬਾਬਾ ਨਾਨਕ 07 ਸਤੰਬਰ 2022: ਪੰਜਾਬ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ‘ਚ ਅੱਜ ਬਟਾਲਾ ਪੁਲਿਸ ਜ਼ਿਲ੍ਹੇ ਦੇ ਐੱਸ.ਪੀ ਗੁਰਪ੍ਰੀਤ ਸਿੰਘ ਵਲੋਂ ਮੀਟਿੰਗਾਂ ਕੀਤੀਆਂ ਗਈਆਂ | ਉਥੇ ਹੀ ਐੱਸ.ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਉਹਨਾਂ ਪਿੰਡਾਂ ਦੇ ਲੋਕਾਂ ਨਾਲ ਕੰਮੁਨਿਟਿੰਗ ਪੁਲਿਸਿੰਗ ਤਹਿਤ ਮੁਲਾਕਾਤ ਕਰਨੀ ਜੋ ਭਾਰਤ ਪਾਕਿਸਤਾਨ ਸਰਹੱਦ ਦੀ ਕਰੀਬ 5 ਕਿਲੋਮੀਟਰ ਦੇ ਦਾਇਰੇ ‘ਚ ਹਨ |

ਬਟਾਲਾ ਦੇ ਕਰੀਬ ਇਹ 25 ਪਿੰਡ ਹਨ ਜੋ ਕੰਡਿਆਲੀ ਤਾਰ ਨੇੜੇ ਵਸੇ ਹਨ ਅਤੇ ਇਸਦੇ ਨਾਲ ਹੀ ਮੀਟਿੰਗ ਕਰਕੇ ਇਨ੍ਹਾਂ ਲੋਕਾਂ ਦੀ ਪੁਲਿਸ ਪ੍ਰਸ਼ਾਸ਼ਨ ਨਾਲ ਜੁੜੀਆਂ ਮੁਸ਼ਕਿਲਾਂ ਜਾਨਣ ਅਤੇ ਉਹਨਾਂ ਦਾ ਹੱਲ ਕਰਨ ਦਾ ਮਕਸਦ ਹੈ | ਉਥੇ ਹੀ ਇਹਨਾਂ ਲੋਕਾਂ ਨੂੰ ਅਗਾਂਹ ਕਰਨਾ ਕਿ ਉਹਨਾਂ ਦੇ ਇਹਨਾਂ ਇਲਾਕੇ ‘ਚ ਲਗਾਤਾਰ ਹੋ ਰਹੀਆਂ ਡਰੋਨ ਅਤੇ ਨਸ਼ੇ ਦੀ ਤਸਕਰੀ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ ਲਈ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਇਸ ਪ੍ਰਤੀ ਇਹਨਾਂ ਸਰਹੱਦ ‘ਤੇ ਰਹਿ ਰਹੇ ਲੋਕਾਂ ਨੂੰ ਸੰਵੇਦਨਸ਼ੀਲ ਕਰਨਾ ਹੈ, ਤਾਂ ਜੋ ਉਹ ਕੋਈ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਉਥੇ ਹੀ ਸਥਾਨਿਕ ਲੋਕਾਂ ਨੇ ਪੁਲਿਸ ਦੀ ਲੋਕਾਂ ਨਾਲ ਇਸ ਤਰ੍ਹਾਂ ਨਾਲ ਸਹਿਯੋਗ ਦੇਣ ਅਤੇ ਲੈਣ ਦੀ ਮੁਹਿੰਮ ਦੀ ਸ਼ਲਾਘਾ ਕੀਤੀ |

Scroll to Top