ਚੰਡੀਗੜ੍ਹ, 30 ਜਨਵਰੀ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ ਸਥਾਨਾਂ ‘ਤੇ 795 ਛਾਪੇਮਾਰੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ‘ਗੈਂਗਸਟਰ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਹ ਮੁਹਿੰਮ 20 ਜਨਵਰੀ 2026 ਨੂੰ ਸ਼ੁਰੂ ਕੀਤੀ ਸੀ। ਇਸ ਮੁਹਿੰਮ ਦੇ ਤਹਿਤ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ‘ਚ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ‘ਚ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਪੁਲਿਸ ਮੁਤਾਬਕ ਮੁਹਿੰਮ ਦੇ 11ਵੇਂ ਦਿਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕੁੱਲ ਗਿਣਤੀ 3,721 ਹੋ ਗਈ ਹੈ।
ਪੁਲਿਸ ਮੁਤਾਬਕ 197 ਵਿਅਕਤੀਆਂ ਖ਼ਿਲਾਫ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 312 ਵਿਅਕਤੀਆਂ ਦੀ ਤਸਦੀਕ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ। ਪੁਲਿਸ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ।
ਪੰਜਾਬ ਪੁਲਿਸ ਦਾ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਗੁਮਨਾਮ ਤੌਰ ‘ਤੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੱਲੋਂ ਦਿੱਤੀ ਜਾਣਕਾਰੀ ਗ੍ਰਿਫ਼ਤਾਰੀ ਵੱਲ ਲੈ ਜਾਂਦੀ ਹੈ, ਤਾਂ ਉਸ ਵਿਅਕਤੀ ਨੂੰ ₹10 ਲੱਖ ਤੱਕ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ, “ਨਸ਼ਿਆਂ ਵਿਰੁੱਧ ਜੰਗ” ਨੂੰ 335ਵੇਂ ਦਿਨ ਜਾਰੀ ਰੱਖਿਆ, ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 53.6 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਅਫੀਮ, 14 ਕਿਲੋਗ੍ਰਾਮ ਗਾਂਜਾ, 9,350 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 900 ਰੁਪਏ ਡਰੱਗ ਮਨੀ ਜ਼ਬਤ ਕੀਤੀ। ਇਸ ਨਾਲ 335 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 47,119 ਹੋ ਗਈ ਹੈ। ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਓ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ।
Read More: ਐਸਜੀਪੀਸੀ ਨੇ 2 ਪੁਲਿਸ ਅਧਿਕਾਰੀਆਂ ‘ਚ ਹਿਰਾਸਤ ਲਿਆ, ਹਰਿਮੰਦਰ ਸਾਹਿਬ ‘ਚ ਸੂਚਿਤ ਕੀਤੇ ਬਿਨਾਂ ਕਾਰਵਾਈ ‘ਤੇ ਭੜਕੀ




