ਚੰਡੀਗੜ੍ਹ, 23 ਨਵੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ, 307ਵੇਂ ਦਿਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ ਹਥਿਆਰ ਬਰਾਮਦ ਕੀਤਾ।
ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕੁੱਲ ਗਿਣਤੀ 86,259 ਹੋ ਗਈ ਹੈ। ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਹੈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਕਿਹਾ ਕਿ ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 632ਵੇਂ ਦਿਨ ਵੀ ਜਾਰੀ ਰੱਖਿਆ। ਅੱਜ 169 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 18.8 ਕਿੱਲੋ ਹੈਰੋਇਨ, 1.8 ਕਿੱਲੋ ਅਫੀਮ, 562 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 632 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94,746 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।
Read More: ਕਾਂਗਰਸ ਪਾਰਟੀ ‘ਚ ਚੋਣ ਟਿਕਟਾਂ ਨੂੰ ਲੈ ਕੇ ਚੱਲ ਰਹੀ ਹੈ ਖਿੱਚੋਤਾਣ: MLA ਕੁਲਦੀਪ ਸਿੰਘ ਧਾਲੀਵਾਲ




