Gangstran Te Vaar

ਗੈਂਗਸਟਰਾਂ ’ਤੇ ਵਾਰ ਮੁਹਿੰਮ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ, 219 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 21 ਨਵੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ, 305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85817 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Read More: ਪੰਜਾਬ ‘ਚ ਵੋਟਰ ਸੂਚੀ ‘ਚ ਆਪਣੇ ਨਾਮ ਕਰੋ ਚੈੱਕ, ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਵਿਦੇਸ਼

Scroll to Top