ਚੰਡੀਗੜ੍ਹ, 28 ਅਗਸਤ 2025: ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ | DGP ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਚਲਾਈ।
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਇਸ ਰਾਜਵਿਆਪੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 138 ਰੇਲਵੇ ਸਟੇਸ਼ਨਾਂ ‘ਤੇ ਕੀਤੇ ਇਸ ਕਾਰਵਾਈ ਦੌਰਾਨ, ਲਗਭਗ 1189 ਜਣਿਆਂ ਦੀ ਜਾਂਚ ਕੀਤੀ । ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 7 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਵੀ ਫੜਿਆ ਗਿਆ ਹੈ।
ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ, ਪੁਲਿਸ ਟੀਮਾਂ ਨੇ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.8 ਕਿਲੋ ਹੈਰੋਇਨ, 24 ਕਿਲੋ ਭੁੱਕੀ ਅਤੇ 5400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਪੁਲਿਸ ਮੁਤਾਬਕ ਮਹਿਜ਼ 180 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 27,508 ਹੋ ਗਈ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਛਾਪੇਮਾਰੀ ਕੀਤੀ, ਜਿਸ ਤੋਂ ਬਾਅਦ ਸੂਬੇ ਭਰ
‘ਚ 57 ਐਫ.ਆਈ.ਆਰ ਦਰਜ ਕੀਤੀਆਂ। ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: Punjab Police: ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖਾਸਤ