ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 175 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਦੋ ਅਪਰਾਧਿਕ ਮਾਮਲੇ ਦਰਜ

400 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ 3868 ਵਿਅਕਤੀਆਂ ਦੀ ਤਲਾਸ਼ੀ ਲਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪੁਲਿਸ ਟੀਮਾਂ ਨੇ ਬੱਸ ਅੱਡਿਆਂ ‘ਤੇ ਅਤੇ ਆਲੇ-ਦੁਆਲੇ ਖੜ੍ਹੇ ਵਾਹਨਾਂ ਦੀ ਵੀ ਕੀਤੀ ਜਾਂਚ; 14 ਵਾਹਨ ਕੀਤੇ ਜ਼ਬਤ, 208 ਦੇ ਕੱਟੇ ਚਲਾਣ

ਚੰਡੀਗੜ੍ਹ, 10 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ (punjab police) ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ (bus stands) ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ (gaurav yadav) ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ।

ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ (Special Director General of Police) ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ (police teams) ਨੇ ਸਨੀਫਰ ਡੌਗ ਦੀ ਸਹਾਇਤਾ ਨਾਲ ਬੱਸ ਸਟੈਂਡਾਂ (bus stands)  ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਟੀਮਾਂ ਵੱਲੋਂ ਜਾਂਚ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ (police) ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਹਨਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।”

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਭਰ ਵਿੱਚ 121 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 400 ਪੁਲਿਸ (police) ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਜਿਹਨਾਂ ਨੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 262 ਬੱਸ ਅੱਡਿਆਂ (bus stands) ‘ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਲਗਭਗ 3868 ਲੋਕਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 175 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ (police teams) ਨੇ ਇਸ ਆਪ੍ਰੇਸ਼ਨ ਦੌਰਾਨ ਦੋ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਬੱਸ ਅੱਡਿਆਂ ਅਤੇ ਇਸ ਦੇ ਆਲੇ-ਦੁਆਲੇ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 208 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 14 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Read More: ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਵੱਡੀ ਕਾਰਵਾਈ, ਪੁਲਿਸ ਨੇ ਢਿਲਵਾਂ ਹਾਈ-ਟੈਕ ਚੈੱਕ ਪੋਸਟ ਨੂੰ ਕੀਤਾ ਸੀਲ

Scroll to Top