ਯੁੱਧ ਨਸ਼ਿਆਂ ਵਿਰੁੱਧ

ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਜਾਰੀ, ਨਸ਼ਾ ਤਸਕਰੀ ਮਾਮਲੇ ‘ਚ 83 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 30 ਜੂਨ 2025: ਪੰਜਾਬ ਪੁਲਿਸ (Punjab Police) ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਮਾਮਲੇ ‘ਚ 83 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 65.4 ਕਿੱਲੋ ਹੈਰੋਇਨ, 1.2 ਕਿੱਲੋ ਅਫੀਮ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਪਿਛਲੇ 121 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,801 ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਇਹ ਕਾਰਵਾਈ ਕੀਤੀ ।

ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ (Punjab Police) ਮੁਲਾਜ਼ਮਾਂ ਸਮੇਤ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 417 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ‘ਚ 56 ਐਫ.ਆਈ.ਆਰ ਦਰਜ ਕੀਤੀਆਂ । ਉਨ੍ਹਾਂ ਕਿਹਾ ਕਿ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 424 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਇਸ ਸੰਬੰਧੀ ਰਣਨੀਤੀ ਤਹਿਤ 44 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਵੀ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 117 ਦਿਨਾਂ ਦੌਰਾਨ 19,365 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

Scroll to Top