ਚੰਡੀਗੜ੍ਹ, 08 ਜਨਵਰੀ 2026: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ 313ਵੇਂ ਦਿਨ 359 ਥਾਵਾਂ ‘ਤੇ ਛਾਪੇਮਾਰੀ ਕਰਕੇ ਸੂਬੇ ਭਰ ‘ਚ 82 ਐਫ.ਆਈ.ਆਰ ਦਰਜ ਕੀਤੀਆਂ ਹਨ | ਪੰਜਾਬ ਪੁਲਿਸ ਮੁਤਾਬਕ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ 313 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ।
ਪੁਲਿਸ ਦੀ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਪੁਲਿਸ ਆਪ੍ਰੇਸ਼ਨ ਦੌਰਾਨ 69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 354 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
Read More: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ 107 ਜਣੇ ਗ੍ਰਿਫ਼ਤਾਰ, 6.2 ਕਿੱਲੋ ਹੈਰੋਇਨ ਬਰਾਮਦ




